ਸ੍ਰੀ ਫ਼ਤਹਿਗੜ੍ਹ ਸਾਹਿਬ/20 ਜੁਲਾਈ:(ਰਵਿੰਦਰ ਸਿੰਘ ਢੀਂਡਸਾ)ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਆ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿੱਖਾ (ਆਈ.ਏ.ਐਸ) ਵੱਲੋਂ ਸਟੇਟ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ । ਇਸ ਕਾਨਫਰੰਸ ਵਿੱਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਸੂਬਾ ਪੱਧਰ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ।ਜ਼ਿਲਾ ਫਤਿਹਗੜ੍ਹ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਿਲੇ ਦੇ ਸਿਵਲ ਸਰਜਨ ਡਾ.੬ ਦਵਿੰਦਰਜੀਤ ਕੌਰ ਵੱਲੋਂ ਮਿਸ਼ਨ ਡਾਇਰੈਕਟਰ ਨੂੰ ਜਾਣੂ ਕਰਵਾਇਆ ਗਿਆ । ਸਿਵਲ ਸਰਜਨ ਨੇ ਜਿਲ੍ਹੇ ਦੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਰਿਪੋਰਟ, ਮੈਨ ਪਾਵਰ, ਉਪਲਬਧ ਸਟਾਕ , ਭਵਿੱਖ ਲਈ ਲੋੜੀਂਦੀਆਂ ਦਵਾਈਆਂ / ਸਾਜੋ ਸਮਾਨ ਦੀ ਮੰਗ ਅਤੇ ਵੱਖ—ਵੱਖ ਸਿਹਤ ਪ੍ਰੋਗਰਾਮਾਂ ਲਈ ਆਏ ਫੰਡਾਂ ਦੇ ਖਰਚ ਦੇ ਸਟੇਟਸ ਬਾਰੇ ਜਾਣੂ ਕਰਾਇਆ। ਮੀਟਿੰਗ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਮਿਸ਼ਨ ਡਾਇਰੈਕਟਰ ਵੱਲੋ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ।ਉਨ੍ਹਾਂ ਦੱਸਿਆ ਕਿ ਐਮ.ਡੀ ਵੱਲੋਂ ਜਿਲ੍ਹੇ ਅੰਦਰ ਸਿਹਤ ਸੇਵਾਵਾਂ ਨੂੰ ਹੋਰ ਚੁਸਤ ਦਰੁਸਤ ਕਰਨ, ਆਮ ਆਦਮੀ ਕਲੀਨਿਕਾਂ ਸਮੇਤ ਹੋਰ ਸਿਹਤ ਕੇਂਦਰਾਂ ਅੰਦਰ ਮਰੀਜ਼ਾਂ ਲਈ ਟੋਕਨ ਸਿਸਟਮ ਸ਼ੁਰੂ ਕਰਨ, ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦਾ ਕੰਨਟਰੈਕਟ ਰਿਨਊ ਕਰਨ, ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਦੇਣ, ਮਰੀਜ਼ਾਂ ਦੀ ਵੱਧ ਤੋਂ ਵੱਧ ਹਰ ਸੰਭਵ ਮਦਦ ਕਰਨ, ਸਿਹਤ ਸੈਂਟਰਾਂ ਵਿੱਚ ਦਵਾਈਆਂ ਅਤੇ ਹੋਰ ਲੋੜੀਦਾ ਸਾਜੋ ਸਮਾਨ ਦਾ ਲੋੜੀਦਾ ਸਟਾਕ ਰੱਖਣ ਆਦਿ ਤੋਂ ਇਲਾਵਾ ਮਰੀਜ਼ਾਂ ਦਾ ਡਾਟਾ ਅਤੇ ਸਿਹਤ ਵਿਭਾਗ ਦੇ ਕੰਮ ਨੂੰ ਯੂ ਵਿਨ ਪੋਰਟਲ ਤੇ ਅਪਲੋਡ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਹਨਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਮਿਲੀਆ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਜਿਲ੍ਹਾ ਟੀਕਾਕਰਣ ਅਫਸਰ ਰਾਜੇਸ਼ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ,ਡੀ.ਪੀ.ਐਮ. ਡਾ ਕਸੀਤਿਜ ਸੀਮਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਵਿੱਕੀ ਵਰਮਾਂ ਅਤੇ ਗਗਨ ਥੰਮਣ ਵੀ ਹਾਜ਼ਰ ਸਨ।