ਸ੍ਰੀ ਫ਼ਤਹਿਗੜ੍ਹ ਸਾਹਿਬ/20 ਜੁਲਾਈ:
(ਰਵਿੰਦਰ ਸਿੰਘ ਢੀਂਡਸ
ਦੇਸ਼ ਭਗਤ ਯੂਨੀਵਰਸਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵੱਲੋਂ ਪੰਜਾਬ ਦੇ ਮਰਹੂਮ ਪਦਮਸ਼੍ਰੀ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਸਪਤ ਸਿੰਧੂ ਸੰਸਥਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਬਨਵਾਰੀ ਲਾਲ ਪੁਰੋਹਿਤ ਸਨ।
ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਪੁਰੋਹਿਤ ਨੇ ਮਰਹੂਮ ਸੁਰਜੀਤ ਪਾਤਰ ਦੇ ਕਾਵਿਕ ਜੀਵਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਪੰਜਾਬ ਦੇ ਰਾਜਪਾਲ ਨੇ ਸੁਰਜੀਤ ਪਾਤਰ ਦੀ ਪਤਨੀ ਭੁਪਿੰਦਰ ਕੌਰ ਪਾਤਰ, ਭਰਾ ਉਪਕਾਰ ਪਾਤਰ , ਪੁੱਤਰ ਮਨਰਾਜ ਪਾਤਰ ਦਾ ਸਪਤ ਸਿੰਧੂ ਵਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਪਰਿਵਾਰ ਦੇ ਮੈਂਬਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਉਹ ਸਦੀ ਦੇ ਮਹਾਨ ਕਵੀ ਸਨ। ਉਨ੍ਹਾਂ ਨੇ ਪਾਤਰ ਪਰਿਵਾਰ ਨੂੰ ਦੇਸ਼ ਭਗਤ ਯੂਨੀਵਰਸਿਟੀ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਡਾ. ਸੁਰਜੀਤ ਪਾਤਰ ਦਾ ਯੂਨੀਵਰਸਿਟੀ ਨਾਲ ਨੇੜਲਾ ਸੰਬੰਧ ਰਿਹਾ ਹੈ। ਡਾ. ਜ਼ੋਰਾ ਸਿੰਘ ਨੇ ਮੌਜੂਦਾ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀਆਂ ਮੁੱਲਵਾਨ ਰਚਨਾਵਾਂ ਤੋਂ ਪ੍ਰੇਰਨਾ ਲੈਣ ਸਲਾਹ ਦਿੱਤੀ। ਦੇਸ਼ ਭਗਤ ਯੂਨੀਵਰਸਟੀ ਦੇ ਡੈਂਟਲ ਅਤੇ ਆਯੁਰਵੈਦਿਕ ਵਿਭਾਗਾਂ ਦੇ 150 ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਣੁ ਵਿੱਗ, ਅਮਰਜੀਤ ਗਰੇਵਾਲ, ਵਰਿੰਦਰ ਗਰਗ, ਜਸਵੰਤ ਜ਼ਫ਼ਰ, ਸਵਰਨਜੀਤ ਸਵੀ, ਵਰਿੰਦਰ ਨੇਗੀ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਦੀਆਂ ਰਚਨਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨਾਲ ਬਿਤਾਏ ਪਲਾਂ ਬਾਰੇ ਸਾਂਝ ਪਾਈ।