Sunday, September 08, 2024  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋੋਗਰਾਮ ਦੀ ਸ਼ੁਰੂਆਤ

July 22, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 22 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਵੱਕਾਰੀ ਵਿਦਿਅਕ ਸੰਸਥਾ ਵਜੋਂ ਜਾਣੇ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਅੱਜ ਅਕੈਡਮਿਕ ਬੈਚ 2024 ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋੋਗਰਾਮ ਦੀ ਸ਼ੁਰੂਆਤ ਬੜੇ ਉਤਸ਼ਾਹ ਨਾਲ ਕੀਤੀ ਗਈ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਵਲੋਂ ਕਾਲਜ ਵਿੱਚ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦਾ ਅਤੇ ਉਨਾਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ।ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਅਤੇ ਬੀ.ਬੀ.ਐਸ.ਬੀ.ਈ.ਸੀ. ਦੀ ਮਾਣਮੱਤੀ ਅਕਾਦਮਿਕ ਵਿਰਾਸਤ ਤੋਂ ਜਾਣੂ ਕਰਵਾਇਆ।ਡਾ: ਅੰਮ੍ਰਿਤਬੀਰ ਸਿੰਘ ਨੇ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਇੰਜਨੀਅਰਿੰਗ ਨਾਲ ਸਬੰਧਤ ਅਕਾਡਮਿਕ ਢਾਂਚੇ  ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਆਯੋਜਨ ਪ੍ਰੋ: ਬਿਕਰਮਜੀਤ, ਡਾ: ਸਰਬਜੀਤ ਕੌਰ, ਪ੍ਰੋ: ਮੋਹਿੰਦਰਪਾਲ ਕੌਰ ਰੇਖੀ, ਡਾ: ਜਸਲੀਨ ਕੌਰ, ਪ੍ਰੋੋ: ਅਮਰਜੀਤ ਸਿੰਘ, ਪ੍ਰੋੋ: ਗਗਨਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਵੱਲੋਂ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਸੀ। ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਿਲ ਹੋਏ ਕਾਲਜ ਦੇ ਸਾਬਕਾ ਵਿਦਿਆਰਥੀ ਮੁਬਾਰਕ ਸੰਧੂ ਜੋ ਕਿ ਇੱਕ ਸਫ਼ਲ ਉੱਦਮੀ, ਪ੍ਰਸਿੱਧ ਲੇਖਕ ਅਤੇ ਐਂਕਰ ਵੀ ਹਨ ਨੇ ਨਵੇਂ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਮਹਾਨ ਵਿਦਿਅਕ ਸੰਸਥਾ ਵਿੱਚੋਂ ਬਤੌਰ ਵਿਦਿਆਰਥੀ ਜੋ ਕੁਝ ਉਹਨਾਂ ਨੇ ਹਾਸਲ ਕੀਤਾ ਉਸ ਦਾ ਉਹਨਾਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਵੱਡਾ ਰੋਲ ਹੈ। ਮੁਬਾਰਕ ਸੰਧੂ ਨੇ ਕਿਹਾ ਕਿ ਵੱਡੇ ਟੀਚਿਆਂ ਨੂੰ ਹਾਸਿਲ ਕਰਨ ਲਈ ਪੜ੍ਹਾਈ ਦੌਰਾਨ ਜਾਬਤੇ ਵਿੱਚ ਰਹਿਣਾ ਬੇਹਦ ਜਰੂਰੀ ਹੁੰਦਾ ਹੈ।ਓਰੀਐਂਟੇਸ਼ਨ ਪ੍ਰੋੋਗਰਾਮ ਦੋਰਾਨ ਫੋਟੋਗ੍ਰਾਫੀ ਅਤੇ ਵੀਡੀਓ ਕਵਰੇਜ ਪ੍ਰੋ. ਪਲਵਿੰਦਰ ਸਿੰਘ, ਵਲੋਂ ਕੀਤੀ ਗਈ।ਓਰੀਐਂਟੇਸ਼ਨ ਪ੍ਰੋੋਗਰਾਮ ਦੇ ਪਹਿਲੇ ਦਿਨ ਦੀ ਸਮਾਪਤੀ ਇੱਕ ਕੈਂਪਸ ਖੋਜ ਸੈਸ਼ਨ ਦੇ ਨਾਲ ਹੋਈ। ਕੈਂਪਸ ਵਿੱਚ ਵਿਦਿਆਰਥੀ ਸੈਲਫੀਆਂ ਲੈ ਕੇ ਲੈ ਕੇ ਇਹਨਾਂ ਯਾਦਗਾਰੀ ਪਲਾਂ ਨੂੰ ਕੈਪਚਰ ਕਰਦੇ ਨਜ਼ਰ ਆਏ।ਇਸ ਮੌਕੇ ਡਾ. ਲਖਵਿੰਦਰ ਸਿੰਘ,ਡੀਨ ਅਕੈਡਮਿਕ, ਡਾ.ਏ.ਪੀ.ਐਸ. ਸੇਠੀ,ਡੀਨ ਸਟੂਡੈਂਟ ਵੇਲਫੇਅਰ, ਡਾ. ਜੇ.ਪੀ.ਐਸ. ੳਬਰਾਏ, ਮੁਖੀ ਟੀ.ਪੀ. ਸੈਲ, ਡਾ. ਬੀ.ਐਸ. ਭੁੱਲਰ, ਮੁਖੀ ਐਮ.ਈ., ਡਾ. ਗੁਰਸੇਵਕ ਸਿੰਘ ਬਰਾੜ,ਮੁਖੀ, ਈ.ਈ., ਪ੍ਰੋ: ਜਸਵੀਰ ਸਿੰਘ ਰਟੋਲ,ਵਰਕਸ਼ਾਪ ਸੁਪਰਡੈਂਟ, ਪ੍ਰੋ: ਕਿਰਨਪ੍ਰੀਤ ਕੌਰ,ਮੁਖੀ, ਈ.ਸੀ.ਈ. ਅਤੇ ਡਾ. ਜਤਿੰਦਰ ਸਿੰਘ ਸੈਣੀ,  ਮੁਖੀ ਸੀ.ਐਸ.ਈ. ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ