Sunday, September 08, 2024  

ਪੰਜਾਬ

ਅੰਮ੍ਰਿਤਧਾਰੀ ਵਿਦਿਆਰਥਣਾਂ ਲਈ ਮੁਫਤ ਸਿੱਖਿਆ ਸਕੀਮ ਤਹਿਤ ਵਰਲਡ ਯੂਨੀਵਰਸਿਟੀ ਵਿੱਚੋਂ ਪਾਸ ਹੋਇਆ ਵਿਦਿਆਰਥਣਾਂ ਦਾ ਪਹਿਲਾ ਬੈਚ

July 22, 2024
ਸ੍ਰੀ ਫ਼ਤਹਿਗੜ੍ਹ ਸਾਹਿਬ/22 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਅੰਮ੍ਰਿਤਧਾਰੀ ਸਕੀਮ ਤਹਿਤ ਦਾਖਲ ਹੋਈਆਂ ਨੌ ਵਿਦਿਆਰਥਣਾਂ ਨੇ ਆਪਣੀ ਪੜ੍ਹਾਈ ਪੂਰੀ ਹੋਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਯੋਗ ਅਗਵਾਈ ਹੇਠ ਸੌ ਅੰਮ੍ਰਿਤਧਾਰੀ ਵਿਦਿਆਰਥਣਾਂ ਨੂੰ ਮੁਫਤ ਸਿੱਖਿਆ ਦਿੱਤੇ ਜਾਣ ਦੇ ਸ਼ੁਰੂ ਕੀਤੇ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਧਾਨ ਸਾਹਿਬ ਦਾ ਧੰਨਵਾਦ ਕਰਦਿਆਂ ਵਾਈਸ ਚਾਂਸਲਰ ਨੇ ਦੱਸਿਆ ਕਿ ਇਸ ਵਰ੍ਹੇ ਪਜਮੀਤ ਕੌਰ ਐਮ.ਐਸ.ਸੀ ਬੌਟਨੀ, ਲਵਪ੍ਰੀਤ ਕੌਰ ਐਮ.ਐਸ.ਸੀ ਬੌਟਨੀ, ਸਿਮਰਨਜੀਤ ਕੌਰ  ਐਮ.ਐਸ.ਸੀ ਬੌਟਨੀ, ਹਰਪ੍ਰੀਤ ਕੌਰ, ਐਮ.ਏ ਇੰਗਲਿਸ਼, ਕੁਲਵਿੰਦਰ ਕੌਰ ਐਮ.ਕਾਮ, ਗਗਨਜੋਤ ਕੌਰ ਐਮ.ਏ ਪੋਲੀਟੀਕਲ ਸਾਇੰਸ, ਰੁਮੀਤ ਕੌਰ, ਐਮ. ਐਸ.ਸੀ ਮੈਥਮੈਟਿਕਸ, ਮਨਪ੍ਰੀਤ ਕੌਰ ਐਮ.ਏ. ਧਰਮ ਅਧਿਐਨ, ਦਿਲਜੀਤ ਕੌਰ ਗਤਕਾ ਕੋਰਸ ਦੀਆਂ ਵਿਦਿਆਰਥਣਾਂ ਨੇ ਚੰਗੇ ਨਤੀਜਿਆਂ ਨਾਲ ਆਪਣੇ ਕੋਰਸ ਪੂਰੇ ਕਰ ਲਏ ਹਨ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਲਵਪ੍ਰੀਤ ਕੌਰ ਨੇ ਐਮ.ਐਸ.ਸੀ ਬੌਟਨੀ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ ਅਤੇ ਦਿਲਜੀਤ ਕੌਰ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਹਾਸਲ ਕਰਕੇ ਯੂਨੀਵਰਸਟੀ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ, ਡਾ. ਹਰਦੇਵ ਸਿੰਘ, ਹੋਸਟਲ ਵਾਰਡਨ, ਨਰਿੰਦਰ ਕੌਰ ਅਤੇ ਡਾ. ਪਲਵਿੰਦਰ ਕੌਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ