Sunday, September 08, 2024  

ਪੰਜਾਬ

ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

July 23, 2024

ਸ੍ਰੀ ਫ਼ਤਹਿਗੜ੍ਹ ਸਾਹਿਬ/23 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਮਨਾਇਆ ਜਾਂਦਾ ਹੈ ਜਿਸ ਤਹਿਤ ਅੱਜ ਵੀ ਜਿਲੇ ਅੰਦਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕ ਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨਾ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ ਅਤੇ ਔਰਤ ਰੋਗਾਂ ਦੇ ਮਾਹਰ ਡਾਕਟਰਾਂ , ਮੈਡੀਕਲ ਸਪੈਸ਼ਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ ਵੱਲੋਂ ਏਐਨਸੀ ਸੇਵਾਵਾਂ ਵੀ ਦਿੱਤੀਆਂ ਗਈਆਂ। ਇਨਾ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਦਾ ਮੈਡੀਕਲ ਚੈੱਕ ਅਪ, ਹਰ ਤਰ੍ਹਾਂ ਦੇ ਲੁੜੀਦੇ ਲੈਬਾਰਟਰੀ ਟੈਸਟ ਮੁਫਤ ਕੀਤੇ ਗਏ ,ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ, ਮੁਫ਼ਤ ਅਲਟਰਾਸਾਊਂਡ ਕੀਤੇ ਗਏ ਅਤੇ ਮਾਂ ਅਤੇ ਗਰਭ ਵਿੱਚ ਪਲ ਰਹੇ ਉਸਦੇ ਬੱਚੇ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਉਹਨਾਂ ਨੂੰ ਜਾਗਰੂਕ ਕੀਤਾ ਗਿਆ। ਜਿਲਾ ਹਸਪਤਾਲ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਨਾ ਕੈਂਪਾਂ ਦਾ ਮੁੱਖ ਮਕਸਦ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਸਮਾਂ ਰਹਿੰਦਿਆਂ ਉਹਨਾਂ ਦਾ ਇਲਾਜ ਕਰਨਾ ਹੈ, ਤਾਂਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਗਰਭਵਤੀ ਔਰਤਾਂ ਘਰ ਬੈਠੇ ਹੀ ਈ-ਸਜੀਵਨੀ ਓਪੀਡੀ ਰਾਹੀਂ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ । ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ. ਅਨੂਵੀਰ ਕੌਰ , ਡੀਪੀਐਮ ਡਾ. ਕਸੀਤਿਜ ਸੀਮਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਅਤੇ ਗਰਭਵਤੀ ਔਰਤਾਂ ਆਦਿ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ