ਸ੍ਰੀ ਫ਼ਤਹਿਗੜ੍ਹ ਸਾਹਿਬ/24 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ , ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ. ਹਿਤਿੰਦਰ ਕੌਰ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਦੇ ਜਰੀਏ ਆਨਲਾਈਨ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਡਾ. ਹਿਤਿੰਦਰ ਕੌਰ ਨੇ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਅੰਦਰ ਪੈਂਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੀ ਬਿਲਡਿੰਗ ਦੀ ਚਾਰ ਦਵਾਰੀ, ਸੰਸਥਾ ਦੀ ਸਾਂਭ ਸੰਭਾਲ, ਸੁੱਕੇ ਦਰਖਤਾਂ ਨੂੰ ਕਟਵਾਉਣ, ਖਾਲੀ ਥਾਂ ਤੇ ਨਵੇਂ ਰੁੱਖ ਲਗਵਾਉਣ, ਅਨਸੇਫ ਇਮਾਰਤਾਂ ਆਦਿ ਸਬੰਧੀ ਸਬੰਧਿਤ ਵਿਭਾਗਾਂ/ਪੰਚਾਇਤਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਨਾਉਣ ।ਉਹਨਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਜਾਵੇ, ਆਮ ਲੋਕਾਂ ਨੂੰ ਸਾਰੀਆਂ ਸਿਹਤ ਸਹੂਲਤਾਂ ,ਡਾਇਗਨੋਸਟਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਹਨਾਂ ਆਮ ਲੋਕਾਂ ਨੂੰ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਵੀ ਕਿਹਾ।ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਸਿਹਤ ਡਾਇਰੈਕਟਰ ਵੱਲੋਂ ਹੋਏ ਹੁਕਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਕੀਤੇ ਗਏ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ,ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ,ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ ਵੀ ਹਾਜ਼ਰ ਸਨ।