Thursday, November 28, 2024  

ਪੰਜਾਬ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

July 24, 2024

ਸ੍ਰੀ ਫ਼ਤਹਿਗੜ੍ਹ ਸਾਹਿਬ/24 ਜੁਲਾਈ:
(ਸ੍ਰੀ ਫ਼ਤਹਿਗੜ੍ਹ ਸਾਹਿਬ)

“ਮੁਲਕ ਦੇ ਮੀਡੀਏ ਅਤੇ ਅਖਬਾਰਾਂ ਨਾਲ ਸੰਬੰਧਤ ਪੱਤਰਕਾਰ ਸਮੂਹ ਬਹੁਤ ਹੀ ਔਖੇ ਜੋਖਮ ਭਰੇ ਸਰਦੀ-ਗਰਮੀ-ਮੀਹ-ਹਨ੍ਹੇਰੀ ਵਰਦੀਆਂ ਗੋਲੀਆਂ ਵਿਚ ਆਪਣੀਆ ਜਿੰਮੇਵਾਰੀਆ ਪੂਰਨ ਕਰਕੇ ਮੁਲਕ ਨਿਵਾਸੀਆ ਨੂੰ ਹਰ ਤਰ੍ਹਾਂ ਦੇ ਮੁੱਦੇ ਅਤੇ ਵਾਪਰਣ ਵਾਲੀਆ ਘਟਨਾਵਾ ਦੇ ਸੱਚ ਤੋ ਜਾਣੂ ਕਰਵਾਉਣ ਦੀ ਜਿੰਮੇਵਾਰੀ ਨਿਭਾਉਦੇ ਹਨ । ਇਸ ਲਈ ਸੈਟਰ ਦੀ ਮੋਦੀ ਹਕੂਮਤ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਸਰਕਾਰ ਵੱਲੋ ਪੱਤਰਕਾਰਾਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕਰਨ ਵਾਲੇ ‘ਪੀਲੇ ਕਾਰਡ’ ਪ੍ਰੈਸ ਟਰੱਸਟ ਆਫ ਇੰਡੀਆ ਵੱਲੋ ਜਾਰੀ ਕਰਨ ਦੇ ਲਈ ਫੈਸਲਾ ਕੀਤਾ ਗਿਆ ਹੈ, ਉਸ ਯੋਜਨਾ ਅਧੀਨ ਇਹ ਪੀਲੇ ਕਾਰਡ ਫੌਰੀ ਜਾਰੀ ਕਰਕੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆ ਜਾਣ ।”ਇਹ ਵਿਚਾਰ  ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੇ ਮੁਲਕ ਅਤੇ ਪੰਜਾਬ ਸੂਬੇ ਦੇ ਪੱਤਰਕਾਰਾਂ ਨਾਲ ਸੈਟਰ ਅਤੇ ਪੰਜਾਬ ਦੀਆਂ ਸਰਕਾਰਾਂ ਵੱਲੋ ਕੀਤੀ ਜਾ ਰਹੀ ਬੇਇਨਸਾਫ਼ੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਬਿਨ੍ਹਾਂ ਤੇ ਸਖਤ ਸਟੈਡ ਲੈਦੇ ਹੋਏ ਪ੍ਰੈਸ ਟਰੱਸਟ ਆਫ ਇੰਡੀਆ ਦੇ ਜਾਰੀ ਫੈਸਲੇ ਅਨੁਸਾਰ ਸਹੂਲਤਾਂ ਦੇਣ ਵਾਲੇ ਪੀਲੇ ਕਾਰਡ ਤੁਰੰਤ ਜਾਰੀ ਕਰਨ ਦੀ ਗੱਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਪਹਿਲੇ ਸੈਟਰ ਸਰਕਾਰ ਨੇ ਪੱਤਰਕਾਰਾਂ ਨੂੰ ਇਕ ਸਥਾਂਨ ਤੋ ਦੂਜੇ ਸਥਾਂਨ ਤੇ ਰੇਲ ਸਫਰ ਕਰਦੇ ਹੋਏ ਕਿਰਾਏ ਵਿਚੋ 50% ਮੁਆਫ ਕੀਤਾ ਹੋਇਆ ਸੀ । ਜਿਸ ਨੂੰ ਸਰਕਾਰ ਨੇ ਬੰਦ ਕਰਕੇ ਇਨ੍ਹਾਂ ਨਾਲ ਵੱਡਾ ਜ਼ਬਰ ਕੀਤਾ ਹੈ । ਇਸੇ ਤਰ੍ਹਾਂ ਜੋ ਸੈਟਰ ਦੀ ਦਿੱਲੀ ਸਰਕਾਰ ਵੱਲੋ ਪੱਤਰਕਾਰਾਂ ਨੂੰ ਮਹੀਨਾਵਾਰ 20 ਹਜਾਰ ਰੁਪਏ ਬਤੌਰ ਪੈਨਸਨ ਭੱਤਾ ਦੇਣਾ ਐਲਾਨਿਆ ਹੋਇਆ ਹੈ, ਉਸ ਆਧਾਰ ਤੇ ਪੰਜਾਬ ਸਰਕਾਰ ਵੱਲੋ ਵੀ ਪੱਤਰਕਾਰਾਂ ਦੀ ਪੈਨਸ਼ਨ 20 ਹਜਾਰ ਪ੍ਰਤੀ ਮਹੀਨਾ ਕੀਤੀ ਜਾਵੇ । ਤਾਂ ਜੋ ਪੱਤਰਕਾਰਾਂ ਦੀ ਆਪਣੀ ਜਿੰਦਗੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜਿੰਦਗੀ ਵਿਚ ਆਉਣ ਵਾਲੀਆ ਮੁਸਕਿਲਾਂ ਨੂੰ ਹੱਲ ਕਰਨ ਵਿਚ ਹਕੂਮਤੀ ਪੱਧਰ ਤੇ ਬਣਦਾ ਸਹਿਯੋਗ ਮਿਲ ਸਕੇ ਅਤੇ ਪੱਤਰਕਾਰ ਵੀਰ ਆਪਣੀ ਜਿੰਮੇਵਾਰੀ ਨਿਭਾਉਦੇ ਹੋਏ ਸੁਰੱਖਿਅਤ ਮਹਿਸੂਸ ਕਰ ਸਕਣ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੱਤਰਕਾਰਾਂ ਦੀਆਂ ਇਹ ਲੋੜੀਦੀਆਂ ਮੰਗਾਂ ਸੈਟਰ ਤੇ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਪੂਰਨ ਕਰਕੇ ਉਨ੍ਹਾਂ ਨੂੰ ਆਉਣ ਵਾਲੀਆ ਰੁਕਾਵਟਾਂ ਤੇ ਮੁਸਕਿਲਾਂ ਨੂੰ ਦੂਰ ਕਰੇਗੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'