ਲੁਧਿਆਣਾ, 26 ਜੁਲਾਈ || ਸੂਬੇ ’ਚ 27 ਜੁਲਾਈ ਨੂੰ ਮੌਸਮ ਫਿਰ ਬਦਲੇਗਾ। ਮੌਸਮ ਕੇਂਦਰ ਚੰਡੀਗੜ੍ਹ ਨੇ ਸ਼ਨਿਚਰਵਾਰ ਨੂੰ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਕੁਝ ਜ਼ਿਲਿ੍ਹਆਂ ’ਚ ਬੱਦਲ ਛਾਏ ਰਹੇ ਤੇ ਕਿਤੇ-ਕਿਤੇ ਹਲਕੀ ਬਾਰਿਸ਼ ਹੋਈ। ਲੁਧਿਆਣਾ ’ਚ 32 ਤੇ ਬਠਿੰਡਾ ’ਚ 13 ਮਿਲੀਮੀਟਰ ਬਾਰਿਸ਼ ਹੋਈ। ਕੁਝ ਜ਼ਿਲ੍ਹਿਆਂ ’ਚ ਹਲਕੀ ਬੂੰਦਾਬਾਂਦੀ ਵੀ ਹੋਈ। ਜ਼ਿਲ੍ਹਾ ਪਠਾਨਕੋਟ 39.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ’ਚ ਸਭ ਤੋਂ ਵੱਧ ਗਰਮ ਰਿਹਾ। ਇਸੇ ਤਰ੍ਹਾਂ ਬਠਿੰਡਾ ’ਚ 39.4, ਫ਼ਿਰੋਜ਼ਪੁਰ ’ਚ 38.1, ਗੁਰਦਾਸਪੁਰ ’ਚ 38, ਫ਼ਰੀਦਕੋਟ ’ਚ 37.5 ਤੇ ਅੰਮ੍ਰਿਤਸਰ ’ਚ 37.2 ਤੇ ਲੁਧਿਆਣਾ ’ਚ 34.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਰਿਹਾ।