ਸ੍ਰੀ ਫ਼ਤਹਿਗੜ੍ਹ ਸਾਹਿਬ/26 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ,ਜਿਸ ਤਹਿਤ ਸਾਰੇ ਸਰਕਾਰੀ, ਗੈਰ ਸਰਕਾਰੀ ਅਦਾਰਿਆ, ਕਾਲਜ, ਯੂਨੀਵਰਸਿਟੀਆਂ ਤੇ ਘਰ-ਘਰ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਪੁਹੰਚ ਕੀਤੀ ਜਾ ਰਹੀ ਹੈ ਅਤੇ ਆਮ ਲੋਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਫਰਾਈਡੇ ਨੂੰ ਬਤੌਰ ਡਰਾਈਡੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ।ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਜ਼ਿਲ੍ਹੇ ਅਧੀਨ ਗਠਿਤ ਕੀਤੀਆਂ ਡੇਂਗੂ ਵਿਰੋਧੀ 55 ਟੀਮਾਂ ਵੱਲੋਂ ਹੁਣ ਤੱਕ 67638 ਘਰਾਂ/ਸੰਸਥਾਵਾਂ ਦੀਆਂ ਇਮਾਰਤਾ ਦੀ ਚੈਕਿੰਗ ਕੀਤੀ ਗਈ, ਜਿਨਾਂ ਵਿੱਚੋਂ 802 ਥਾਂਵਾਂ ਤੋਂ ਮੱਛਰ ਦਾ ਲਾਰਵਾ ਮਿਲਿਆਂ , 150457 ਕੰਟਰੇਨਰ ਚੈੱਕ ਕੀਤੇ ਗਏ ਜਿਨਾਂ ਵਿੱਚੋਂ 831 ਕੰਟਰੇਨਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ਅਤੇ 983 ਥਾਵਾਂ ਤੇ ਸਪਰੇਅ ਕਰਵਾਈ ਗਈ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਜਿਲ੍ਹੇ ਅੰਦਰ 38146 ਬੁਖਾਰ ਦੇ ਸ਼ੱਕੀ ਮਰੀਜ਼ਾਂ ਦਾ ਖੂਨ ਟੈਸਟ ਕੀਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦਾ ਇੱਕ ਮਰੀਜ਼ ਹੀ ਸਾਹਮਣੇ ਆਇਆ ਅਤੇ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਸਾਰੀਆਂ ਸਿਹਤ ਸੰਸਥਾਵਾਂ ਰਾਹੀ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ।ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਨਾਲ ਨਜਿਠਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐਪੀਡਮੋਲੋਜਿਸਟ ਡਾ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਿਹਤ ਸੁਪਰਵਾਈਜ਼ਰ ਸੱਤਿਆਪਾਲ ਬੈਂਸ ਦੀ ਅਗਵਾਈ ਵਾਲੀ ਟੀਮ ਦੁਆਰਾ ਰੇਲਵੇ ਪੁਲਿਸ ਸਟੇਸ਼ਨ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਪਟੇਲ ਨਗਰ ਸਰਹਿੰਦ ਵਿੱਚ ਬੁਖਾਰ ਦੇ ਸ਼ੱਕੀ ਮਰੀਜਾਂ ਦੇ ਖੂਨ ਟੈਸਟ ਕੀਤੇ । ਉਹਨਾਂ ਕਿਹਾ ਕਿ ਡੇਂਗੂ ਦਾ ਟੈਸਟ ਤੇ ਇਲਾਜ਼ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੀਤਾ ਜਾਂਦਾ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ਤੇ ਸਰਕਾਰੀ ਸਿਹਤ ਸੰਸਥਾ ਵਿਚ ਆਪਣਾ ਚੈਕਅੱਪ ਕਰਵਾਓ।