Sunday, September 08, 2024  

ਪੰਜਾਬ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

July 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/26 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਨਾ ਬੁਲਾਇਆ ਜਾਵੇ ਸਗੋਂ ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।ਵਿਧਾਇਕ ਰਾਏ ਨੇ ਕਿਹਾ ਕਿ ਜਦੋਂ ਅਸੀਂ ਲੋਕਾਂ ਤੋਂ ਵੋਟਾਂ ਲੈਣ ਗਏ ਸੀ ਤਾਂ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਉਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਸਰਕਾਰ ਵੱਲੋਂ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਮੌਜੂਦ ਹੁੰਦੇ ਹਨ, ਜਿਸ ਨਾਲ ਲੋਕਾਂ ਦੇ ਕੰਮ ਮੌਕੇ ਤੇ ਹੀ ਹੋ ਜਾਂਦੇ ਹਨ। ਇਸ ਤਰ੍ਹਾਂ ਜਿਥੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਹੀ ਸਰਕਾਰੀ ਕੰਮਾਂ ਵਿੱਚ ਵੀ ਪਾਰਦਰਸ਼ਤਾ ਆਉਂਦੀ ਹੈ ਅਤੇ ਲੋਕਾਂ ਦੇ ਕੰਮ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਹੋ ਜਾਂਦੇ ਹਨ।ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਵੱਲੋਂ ਹਰ ਮਹੀਨੇ ਦਿੱਤੀ ਜਾ ਰਹੀ 300 ਯੂਨਿਟ ਮੁਫਤ ਬਿਜਲੀ ਦਾ ਲਾਭ 90 ਫੀਸਦੀ ਘਰਾਂ ਨੂੰ ਹੋਇਆ ਹੈ ਜਿਨ੍ਹਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਬਿਨਾਂ ਸਿਫਾਰਸ਼ ਜਾਂ ਰਿਸ਼ਵਤ ਤੋਂ ਨਹੀਂ ਮਿਲਦੀਆਂ ਸਨ ਪ੍ਰੰਤੂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੁਣ ਤੱਕ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਜਾਂ ਪੈਸਿਆਂ ਤੋਂ ਨੌਕਰੀਆਂ ਦਿੱਤੀਆਂ ਗਈਆਂ ਹਨ।ਇਸ ਮੌਕੇ ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਸੁਭਾਸ ਸੂਦ, ਰਜੇਸ਼ ਕੁਮਾਰ, ਪ੍ਰਿਤਪਾਲ ਸਿੰਘ ਜੱਸੀ, ਅਸੀਸ ਕੁਮਾਰ ਅੱਤਰੀ, ਐਡਵੋਕੇਟ ਰਾਹੁੱਲ ਸ਼ਰਮਾ, ਰਜੇਸ਼ ਕੁਮਾਰ ਉੱਪਲ, ਨੀਤਿਨ ਸੂਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ