Friday, October 18, 2024  

ਪੰਜਾਬ

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

July 27, 2024

ਸ੍ਰੀ ਫ਼ਤਹਿਗੜ੍ਹ ਸਾਹਿਬ/27 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਪਤੀ ਗੋਇਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਪਿੰਡ ਕੋਟਲਾ ਬਜਵਾੜਾ ਦੀ ਵਾਸੀ ਰਾਜਿੰਦਰ ਕੌਰ ਜਿਨ੍ਹਾਂ ਦੇ ਪਤੀ ਅਵਤਾਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਨ੍ਹਾਂ ਨੇ ਆਪਣੇ ਮੋਟਰਸਾਈਕਲ ਦੀ 1460 ਰੁਪਏ ਦੀ ਬੀਮਾ ਰਾਸ਼ੀ ਇਫਕੋ ਟੋਕੀਓ ਜਨਰਲ ਇੰਸ਼ੋਰੈਂਸ ਕੰਪਨੀ ਨੂੰ ਦੇ ਕੇ ਬੀਮਾ ਕਰਵਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ 350 ਰੁਪਏ ਦੀ ਵਾਧੂ ਬੀਮਾ ਰਾਸ਼ੀ ਕੰਪਨੀ ਨੂੰ ਦੇ ਕੇ ਮੋਟਰ ਸਾਈਕਲ ਦੇ ਮਾਲਕ ਡਰਾਇਵਰ ਦਾ 15 ਲੱਖ ਰੁਪਏ ਦਾ ਬੀਮਾ ਕਰਵਾਇਆ ਹੋਇਆ ਸੀ। ਰਾਜਿੰਦਰ ਕੌਰ ਨੇ ਇੰਸ਼ੋਰੈਂਸ ਕੰਪਨੀ ਤੋਂ ਆਪਣੇ ਪਤੀ ਦੀ ਮੌਤ ਤੇ ਬੀਮੇ ਦਾ ਕਲੇਮ ਲੈਣ ਲਈ ਵਾਰ-ਵਾਰ ਦਰਖਾਸਤ ਸਮੇਤ ਲੋੜੀਂਦੇ ਦਸਤਾਵੇਜ ਕੰਪਨੀ ਦੇ ਦਫਤਰ ਵਿੱਚ ਜਮ੍ਹਾ ਕਰਵਾਏ ਪਰੰਤੂ ਕੰਪਨੀ ਨੇ ਲੋੜੀਂਦੇ ਦਸਤਾਵੇਜ਼ ਜਮ੍ਹਾ ਨਾ ਕਰਵਾਉਣ ਅਤੇ ਅਵਤਾਰ ਸਿੰਘ ਦੀ ਮੌਤ ਹਾਦਸੇ ਕਾਰਨ ਨਹੀਂ ਸਗੋਂ ਦਿਲ ਦਾ ਦੌਰਾ ਪੈਣ ਕਾਰਨ ਹੋਣ ਦਾ ਦਾਅਵਾ ਕਰਕੇ ਕਲੇਮ ਦੇਣ ਤੋਂ ਇਨਕਾਰ ਕਰ ਦਿੱਤਾ।ਸਕੱਤਰ ਨੇ ਹੋਰ ਦੱਸਿਆ ਕਿ ਰਾਜਿੰਦਰ ਕੌਰ ਨੇ ਆਪਣੇ ਵਕੀਲ ਰਾਹੀਂ ਇੰਸ਼ੋਰੈਂਸ ਕੰਪਨੀ ਤੋਂ ਕਲੇਮ ਲੈਣ ਲਈ ਸਥਾਈ ਲੋਕ ਅਦਾਲਤ ਫਤਹਿਗੜ੍ਹ ਸਾਹਿਬ ਵਿੱਚ ਦਰਖਾਸਤ 3 ਅਗਸਤ 2022 ਨੂੰ ਦਾਖਲ ਕੀਤੀ। ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਸਥਾਈ ਲੋਕ ਅਦਾਲਤ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਰਾਜਿੰਦਰ ਕੌਰ ਦੇ ਹੱਕ ਵਿੱਚ ਐਵਾਰਡ ਪਾਸ ਕਰਕੇ ਇਫਕੋ ਟੋਕੀਓ ਜਰਨਲ ਇੰਸ਼ੋਰੈਂਸ ਕੰਪਨੀ ਨੂੰ 15 ਲੱਖ ਰੁਪਏ ਦੇ ਬੀਮੇ ਦੀ ਰਾਸ਼ੀ ਦੀ ਅਦਾਇਗੀ ਦੇ ਨਾਲ-ਨਾਲ ਮੋਟਰਸਾਈਕਲ ਦੇ ਨੁਕਸਾਨ ਦੀ ਪੂਰਤੀ ਲਈ 12,400 ਰੁਪਏ ਦੇ ਬੀਮੇ ਦੀ ਰਕਮ ਹਾਦਸੇ ਦੀ ਮਿਤੀ ਤੋਂ ਅਦਾਇਗੀ ਦੀ ਮਿਤੀ ਤੱਕ 9 ਫੀਸਦੀ ਵਿਆਜ ਸਮੇਤ ਦੇਣ ਲਈ ਇੰਸ਼ੋਰੈਂਸ ਕੰਪਨੀ ਨੂੰ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਰਾਜਿੰਦਰ ਕੌਰ ਨੂੰ 10,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਵੀ ਆਦੇਸ਼ ਦਿੱਤਾ ਗਿਆ। ਇੱਥੇ ਵਰਨਣਯੋਗ ਹੈ ਕਿ ਮਿਤੀ19/4/21 ਨੂੰ ਅਵਤਾਰ ਸਿੰਘ ਵਾਸੀ ਪਿੰਡ ਕੋਟਲਾ ਬਜਵਾੜਾ ਉਦੋਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਜਦੋਂ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਰਾਜਿੰਦਰ ਕੌਰ ਦੇ ਵਕੀਲ ਨੇ ਅਦਾਲਤ ਨੂੰ  ਦੱਸਿਆ ਸੀ ਕਿ ਹਾਦਸੇ ਉਪਰੰਤ ਅਵਤਾਰ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਤੇ ਫਿਰ ਸੋਹਲ ਹਸਪਤਾਲ ਸਰਹਿੰਦ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ12 ਦਿਨ ਇਲਾਜ਼ ਅਧੀਨ ਰਹਿਣ ਮਗਰੋਂ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਇਸ ਉਪਰੰਤ 18 ਮਈ 2021 ਨੂੰ ਅੰਦਰੂਨੀ ਗੰਭੀਰ ਸੱਟਾਂ ਕਾਰਨ ਮੁੜ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਇੰਡਸ ਹਸਪਤਾਲ ਪੀਰਜੈਨ ਵਿਖੇ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਅਮਰ ਹਸਪਤਾਲ ਮੋਹਾਲੀ ਵਿਖੇ ਸ਼ਿਫਟ ਕਰ ਦਿੱਤਾ ਗਿਆ, ਉਸੇ ਰਾਤ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਈਡਨ ਕਰਿਟੀਕਲ ਕੇਅਰ ਹਸਪਤਾਲ ਚੰਡੀਗੜ੍ਹ ਵਿਖੇ ਲਿਜਾਇਆ ਗਿਆ ਜਿੱਥੇ ਮਿਤੀ 23.05.2021 ਨੂੰ ਉਨਾਂ ਦਾ ਦੇਹਾਂਤ ਹੋ ਗਿਆ।ਰਾਜਿੰਦਰ ਕੌਰ ਦੇ ਹੱਕ ਵਿੱਚ ਪਾਸ ਕੀਤੇ ਗਏ ਐਵਾਰਡ ਤੋਂ ਸਿੱਧ ਹੁੰਦਾ ਹੈ ਕਿ ਸੜਕ ਹਾਦਸੇ ਵਿੱਚ ਲੱਗੀਆਂ ਗੰਭੀਰ ਸੱਟਾਂ ਅਵਤਾਰ ਸਿੰਘ ਦੀ ਮੌਤ ਦਾ ਕਾਰਨ ਬਣੀਆ। ਜਦੋਂ ਕਿ ਇਫਕੋ ਟੋਕੀਓ ਜਨਰਲ ਇੰਸ਼ੋਰੈਂਸ ਕੰਪਨੀ ਦੇ ਵਕੀਲ ਇਹ ਸਾਬਤ ਨਹੀਂ ਕਰ  ਸਕੇ ਕਿ ਅਵਤਾਰ ਸਿੰਘ ਦੀ ਮੌਤ ਸੜਕ ਹਾਦਸੇ ਵਿੱਚ ਲੱਗੀਆਂ ਸੱਟਾਂ ਕਾਰਨ ਨਹੀਂ ਹੋਈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ