Sunday, September 08, 2024  

ਪੰਜਾਬ

ਦੇਸ਼ ਭਗਤ ਗਲੋਬਲ ਸਕੂਲ ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਨਵਾਂ ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ

July 27, 2024
ਸ੍ਰੀ ਫ਼ਤਹਿਗੜ੍ਹ ਸਾਹਿਬ/27 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਅਤੇ ਦੇਸ਼ ਭਗਤ ਹਸਪਤਾਲ ਨੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਸਹਿਯੋਗ ਨਾਲ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਲਈ ਤਿੰਨ ਮਹੀਨੇ ਲਈ ਮੁਫ਼ਤ ਹੈਲਥ ਚੈੱਕਅਪ ਕਾਰਡ ਪੇਸ਼ ਕੀਤੇ। ਬੱਚਿਆਂ ਦੀ ਸਿਹਤ ਪ੍ਰਤੀ - 'ਜਾਗਰੂਕਤਾ ਅੱਜ, ਸਿਹਤਮੰਦ ਕੱਲ੍ਹ' ਦੇ ਬੈਨਰ ਹੇਠ ਇੱਕ ਪਹਿਲਕਦਮੀ ਕੀਤੀ ਗਈ ਜਿਸ ਦੇ ਤਹਿਤ ਡਾਕਟਰਾਂ ਦੀ ਤਜਰਬੇਕਾਰ ਟੀਮ ਵੱਲੋਂ ਵਿਦਿਆਰਥੀਆਂ ਦੀ ਮੁਫਤ ਆਮ ਸਿਹਤ ਜਾਂਚ, ਅੱਖਾਂ, ਕੰਨਾਂ ਅਤੇ ਦੰਦਾਂ ਦੀ ਜਾਂਚ ਕੀਤੀ ਜਾਵੇਗੀ।ਹੈਲਥ ਚੈੱਕ-ਅੱਪ ਕਾਰਡ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਿੱਜੀ ਸਿਹਤ ਕਾਰਡ ਪ੍ਰਦਾਨ ਕਰਨਾ ਹੈ ਜਿਸ ਵਿੱਚ ਉਹਨਾਂ ਦੇ ਮੈਡੀਕਲ ਇਤਿਹਾਸ, ਟੀਕੇ ਅਤੇ ਤੰਦਰੁਸਤੀ ਜਾਂਚ ਦਾ ਰਿਕਾਰਡ ਰੱਖਿਆ ਜਾਵੇਗਾ। ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਸਿਹਤ ਪ੍ਰਬੰਧਨ ਕਰਨ ਲਈ ਤਿਆਰ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਮਿਲੇਗੀ। ਇਹ ਵਿਦਿਆਰਥੀਆਂ, ਮਾਪਿਆਂ ਅਤੇ ਸਿਹਤ ਸੰਭਾਲ ਕਰਨ ਵਾਲਿਆਂ ਵਿਚਕਾਰ ਬਿਹਤਰ ਸੰਚਾਰ ਦੀ ਸਹੂਲਤ ਦੇ ਕੇ ਇੱਕ ਸਿਹਤਮੰਦ ਸਕੂਲੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ।ਇਸ ਸਮਾਗਮ ਦੇ ਮੁੱਖ ਮਹਿਮਾਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ.ਜ਼ੋਰਾ ਸਿੰਘ ਅਤੇ ਪ੍ਰੋ.ਚਾਂਸਲਰ ਡਾ.ਤਜਿੰਦਰ ਕੌਰ ਸਨ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕੀਤਾ ਅਤੇ ਸਿਹਤ ਸੇਵਾਵਾਂ ਦੇ ਲਾਭਾਂ ਬਾਰੇ ਦੱਸਿਆ। ਦੇਸ਼ ਭਗਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜੋਤੀ ਐਚ ਧਾਮੀ ਨੇ ਆਪਣੀ ਟੀਮ ਨਾਲ ਹੈਲਥ ਕਾਰਡ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਵੀ ਵਿਦਿਆਰਥੀਆਂ ਲਈ ਯਤਨਾਂ ਦੀ ਸ਼ਲਾਘਾ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ