Thursday, November 28, 2024  

ਪੰਜਾਬ

ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਲਈ ਲਾਭਕਾਰੀ ਸਿੱਧ ਹੋਵੇਗਾ: ਜਗਮੋਹਨ ਸਿੰਘ ਰਾਜੂ

July 29, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 29 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਲਗਾਤਾਰ ਤੀਸਰੀ ਵਾਰ ਸਰਕਾਰ ਬਣਾਉਣ ਉਪਰੰਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਦੀਆਂ ਵਿਸ਼ੇਸ਼ਤਾਵਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਭਾਜਪਾ ਵੱਲੋਂ ਜ਼ਿਲਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਇੱਥੇ ਇੱਕ ਸਮਾਗਮ ਰੱਖਿਆ ਗਿਆ ਜਿਸ ਵਿੱਚ ਹੋਰਨਾਂ ਪਾਰਟੀ ਨੇਤਾਵਾਂ ਤੋਂ ਇਲਾਵਾ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਜਗਮੋਹਨ ਸਿੰਘ ਰਾਜੂ ਨੇ ਵੱਖ-ਵੱਖ ਅੰਕੜੇ ਪੇਸ਼ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੰਜਾਬ ਹਿਤੈਸ਼ੀ ਦੱਸਦਿਆਂ ਕਿਹਾ ਕਿ ਇਸ ਬਜਟ ਵਿੱਚ ਗਰੀਬਾਂ,ਕਿਸਾਨਾਂ,ਮਹਿਲਾਵਾਂ ਅਤੇ ਨੌਜਵਾਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।ਉਨਾਂ ਕਿਹਾ ਕਿ ਕਰਜ਼ੇ ਵਿੱਚ ਡੁੱਬੀ ਹੋਈ ਪੰਜਾਬ ਦੀ ਮੌਜੂਦਾ ਸਰਕਾਰ ਗੈਰ ਤਜ਼ਰਬੇਕਾਰ ਹੈ ਜਿਸ ਕੋਲ ਪੰਜਾਬ ਦੇ ਵਿਕਾਸ 'ਤੇ ਲਗਾਉਣ ਲਈ ਪੈਸਾ ਹੈ ਹੀ ਨਹੀਂ ਕਿਉਂਕਿ ਇਨਾਂ ਦੇ ਬਜਟ ਦਾ 60 ਫੀਸਦ ਤਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ 'ਤੇ ਹੀ ਖਰਚ ਹੋ ਜਾਂਦਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਅੱਗੇ ਕਈ ਵੱਡੀਆਂ ਸਮੱਸਿਆਵਾਂ ਮੂੰਹ ਅੱਡੀ ਖੜ੍ਹੀਆਂ ਹਨ ਜਿਨਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਵੱਢੇ ਪੱਧਰ 'ਤੇ ਹੋ ਰਹੇ ਪ੍ਰਵਾਸ ਨੂੰ ਰੋਕਣਾ,ਸੂਬੇ ਵਿੱਚ ਲਗਾਤਾਰ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਖੇਤੀ ਫਸਲਾਂ ਦਾ ਪ੍ਰਬੰਧ ਕਰਨਾ ਅਤੇ ਦਲਿਤਾਂ ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਆਦਿ।ਉਨਾਂ ਦੱਸਿਆ ਕਿ ਇਸ ਯੂਨੀਅਨ ਬਜਟ ਮੁਤਾਬਿਕ ਬਦਲ ਰਹੇ ਮੌਸਮ ਦੇ ਮੱਦੇਨਜ਼ਰ ਫਸਲਾਂ ਦੀਆਂ ਨਵੀਆਂ ਕਿਸਮਾਂ ਲਿਆਂਦੀਆਂ ਜਾਣਗੀਆਂ,ਸਬਜ਼ੀਆਂ ਦੇ ਕਲਸਟਰ ਲਈ ਪੈਸੇ ਦਿੱਤੇ ਜਾਣਗੇ ਅਤੇ ਖੋਜ ਕਾਰਜਾਂ ਲਈ ਪੈਸੇ ਦਿੱਤੇ ਜਾਣਗੇ ਜਿਸ ਦਾ ਭਰਪੂਰ ਫਾਇਦਾ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ।ਉਨਾਂ ਕਿਹਾ ਬਜਟ 'ਚ ਡੇਢ ਲੱਖ ਰੁਪਏ ਕਰੋੜ ਦੀ ਪ੍ਰੋਵੀਜ਼ਨ ਰੱਖੀ ਗਈ ਹੈ ਜਿਸ ਰਾਹੀਂ ਕਿਸੇ ਵੀ ਸੂਬੇ ਦੀ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਿਨਾਂ ਵਿਆਜ਼ ਤੋਂ ਕਰਜ਼ਾ ਲੈ ਸਕਦੀ ਹੈ ਜਿਸ ਦਾ ਫਾਇਦਾ ਚੁੱਕ ਕੇ ਪੰਜਾਬ ਦੀ ਸਰਕਾਰ ਵੀ ਨਵੇਂ ਪੁਲਾਂ ਅਤੇ ਸੜਕਾਂ ਦਾ ਨਿਰਮਾਣ ਕਰ ਸਕਦੀ ਹੈ।ਉਨਾਂ ਦੱਸਿਆ ਕਿ ਕੇਂਦਰੀ ਬਜਟ ਵਿੱਚ ਰੁਜ਼ਗਾਰ ਲਈ ਬਿਨਾਂ ਗਰੰਟੀ ਤੋਂ ਕਰਜ਼ੇ ਦਿੱਤੇ ਜਾਣ,ਇੱਕ ਕਰੋੜ ਨੌਜਵਾਨਾਂ ਨੂੰ ਕੰਪਨੀਆਂ ਵੱਲੋਂ ਸਿਖਲਾਈ ਦਿੱਤੇ ਜਾਣ ਅਤੇ 20 ਲੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਸਿਖਲਾਈ ਦਿੱਤੇ ਜਾਣ ਦੀ ਯੋਜਨਾ ਹੈ ਜਿਸ ਦਾ ਵੱਧ ਤੋਂ ਵੱਧ ਲਾਭ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਦਵਾਉਣਾ ਚਾਹੀਦਾ ਹੈ।ਉਨਾਂ ਦੱਸਿਆ ਕਿ ਇਸ ਬਜਟ ਵਿੱਚ ਗਰੀਬਾਂ ਨੂੰ ਮਕਾਨ ਮੁਹੱਈਆਂ ਕਰਵਾਉਣ ਲਈ 10 ਲੱਖ ਕਰੋੜ ਰੁਪਿਆ ਰੱਖਿਆ ਗਿਆ ਹੈ ਤੇ ਇਸ ਵਿੱਤੀ ਵਰ੍ਹੇ (2024-25) ਦੌਰਾਨ 34 ਹਜ਼ਾਰ ਕਰੋੜ ਰੁਪਏ ਦੇ ਫੰਡ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਜਾਣੇ ਹਨ ਜੋ ਕਿ ਸੂਬੇ ਨੂੰ ਹੋਰ ਦਿੱਤੇ ਜਾ ਰਹੇ ਵਿਸ਼ੇਸ਼ ਪ੍ਰਾਜੈਕਟਾਂ ਤੋਂ ਵੱਖਰੇ ਹਨ।ਉਨਾਂ ਕਿਹਾ ਕਿ ਦਰਿਆਵਾਂ ਨੂੰ ਜੋੜਨ ਅਤੇ ਰੇਲਵੇ ਪ੍ਰਾਜੈਕਟ ਸਣੇ ਹੋਰ ਅਨੇਕਾਂ ਹੀ ਅਹਿਮ ਕੇਂਦਰੀ ਯੋਜਨਾਵਾਂ ਵਿੱਚ ਪੰਜਾਬ ਨੂੰ ਭਾਗੀਦਾਰ ਬਣਾਇਆ ਗਿਆ ਹੈ ਤੇ ਇਹ ਬਜਟ ਪੰਜਾਬ ਲਈ ਬੇਹੱਦ ਲਾਭਕਾਰੀ ਸਿੱਧ ਹੋਵੇਗਾ ਪਰ ਅਫਸੋਸ ਦੀ ਗੱਲ ਇਹ ਹੈ ਕਿ ਕੁਝ ਆਗੂਆਂ ਵੱਲੋਂ ਸਿਆਸੀ ਲਾਹਾ ਲੈਣ ਲਈ ਇਸ ਲੋਕ ਹਿਤੈਸ਼ੀ ਬਜਟ ਨੂੰ ਇਹ ਕਹਿ ਕੇ ਭੰਡਿਆ ਜਾ ਰਿਹਾ ਹੈ ਕਿ ਇਸ ਬਜਟ ਵਿੱਚ ਪੰਜਾਬ ਲਈ ਕੁਝ ਵੀ ਨਹੀਂ ਹੈ ਜੋ ਕਿ ਬੇਹੱਦ ਮੰਦਭਾਗਾ ਹੈ ਕਿਉਂਕਿ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਦੇ ਹਿਤਾਂ ਦਾ ਉਵੇਂ ਧਿਆਨ ਰੱਖਦੇ ਹਨ ਜਿਵੇਂ ਕਿ ਪਰਿਵਾਰ ਦਾ ਸਿਆਣਾ ਮੁਖੀ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਹਿਤਾਂ ਦਾ ਧਿਆਨ ਰੱਖਦਾ ਹੁੰਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਭੱਟੀ,ਡਾ. ਹਰਬੰਸ ਲਾਲ,ਡਾ. ਰਘਬੀਰ ਸੂਰੀ,ਕਰਨਵੀਰ ਸਿੰਘ ਟੌਹੜਾ,ਹਰੀਸ਼ ਅਗਰਵਾਲ,ਸੰਦੀਪ ਸਿੰਘ ਬੱਲ,ਕੁਲਦੀਪ ਸਿੰਘ ਸਿੱਧੂਪੁਰ,ਪੰਡਿਤ ਦੇਵੀ ਦਿਆਲ ਪਰਾਸ਼ਰ,ਸੰਦੀਪ ਗਾਬਾ,ਪਰਵਿੰਦਰ ਸਿੰਘ ਦਿਓਲ,ਰਵਿੰਦਰ ਸਿੰਘ ਪਦਮ,ਰਸ਼ਪਿੰਦਰ ਸਿੰਘ ਢਿੱਲੋਂ ਅਤੇ ਕੁਲਦੀਪ ਸਹੋਤਾ ਵੀ ਮੌਜ਼ੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'