Thursday, November 28, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਕਾਨਫਰੰਸ ਦੇ ਖੋਜ ਪਰਚਿਆਂ ਦਾ ਸੰਗ੍ਰਹਿ ਲੋਕ ਅਰਪਣ

July 30, 2024

ਸ੍ਰੀ ਫ਼ਤਹਿਗੜ੍ਹ ਸਾਹਿਬ/30 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ  "ਸ੍ਰੀ ਗੁਰੂ ਗ੍ਰੰਥ ਸਾਹਿਬ: ਸਮਕਾਲੀ ਸਰੋਕਾਰ" ਵਿਸ਼ੇ 'ਤੇ ਪਿਛਲੇ ਸਾਲ ਕਰਵਾਈ ਗਈ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਦੇ ਖੋਜ ਪਰਚਿਆਂ ਦਾ ਸੰਗ੍ਰਹਿ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪ੍ਰੋ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸਿੱਖ ਐਜੂਕੇਸ਼ਨ ਕਾਉਂਸਲ, ਯੂਕੇ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਅੰਤਰਰਾਸ਼ਟਰੀ ਕਾਨਫਰੰਸ ਲੜੀ ਦੀ ਪਹਿਲੀ ਕਾਨਫਰੰਸ ਵਿੱਚ ਪੇਸ਼ ਹੋਏ ਖੋਜ ਪਰਚਿਆਂ ਦਾ ਸੰਗ੍ਰਹਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਮਕਾਲੀ ਸਰੋਕਾਰਾਂ ਬਾਰੇ ਮਹੱਤਵਪੂਰਨ ਸਾਬਤ ਹੋਵੇਗਾ। ਪ੍ਰੋਫੈਸਰ ਬਰਾੜ ਨੇ ਕਾਨਫਰੰਸ ਆਯੋਜਨ ਕਮੇਟੀ ਅਤੇ ਸੰਗ੍ਰਹਿ ਸੰਪਾਦਕਾਂ ਦੀ ਸ਼ਲਾਘਾ ਕੀਤੀ। ਵਾਈਸ-ਚਾਂਸਲਰ, ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਸਾਂਝਾ ਕੀਤਾ ਕਿ ਇਸ ਸੰਗ੍ਰਹਿ ਵਿੱਚ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਸ਼ਵ ਦੇ ਵੱਖ-ਵੱਖ ਕੋਨਿਆਂ ਤੋਂ ਪ੍ਰਾਪਤ ਹੋਏ ਬਹੁ-ਅਨੁਸ਼ਾਸਨੀ ਖੋਜ ਪਰਚਿਆਂ ਵਿੱਚੋਂ ਚੋਣਵੇਂ ਚੌਂਤੀ ਖੋਜ-ਪਰਚੇ ਸ਼ਾਮਿਲ ਕੀਤੇ ਗਏ ਹਨ। ਉਹਨਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੂਹਾਨੀਅਤ ਦੇ ਨਾਲ ਨਾਲ ਮਨੁੱਖਤਾ ਦੀ ਸਮਾਜ, ਅਰਥਚਾਰਾ, ਰਾਜਨੀਤੀ, ਵਿਦਿਆ, ਮਨੋਵਿਗਿਆਨ, ਸਿੱਖਿਆ, ਭਾਸ਼ਾ, ਦਰਸ਼ਨ, ਵਿਗਿਆਨ ਅਤੇ ਇਤਿਹਾਸ ਆਦਿ ਜੀਵਨ ਦੇ ਹਰੇਕ ਖੇਤਰ ਵਿੱਚ ਅਗਵਾਈ ਕਰਦੇ ਹਨ। ਇਹਨਾਂ ਵੱਖ-ਵੱਖ ਖੇਤਰਾਂ ਦੇ ਪਰਿਪੇਖ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਅਧਿਐਨ, ਖੋਜ ਅਤੇ ਪ੍ਰਕਾਸ਼ਨ ਇਸ ਕਾਨਫਰੰਸ ਦਾ ਮੁੱਖ ਉਦੇਸ਼ ਹੈ। ਸੰਪਾਦਕੀ ਮੰਡਲ ਨੂੰ ਵਧਾਈ ਦਿੰਦਿਆਂ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਖੋਜ-ਪਰਚਿਆਂ ਦੇ ਸੰਗ੍ਰਹਿ ਦੇ ਮਿਆਰ ਅਤੇ ਗਿਣਤੀ ਉੱਪਰ ਤਸੱਲੀ ਪ੍ਰਗਟ ਕੀਤੀ। ਸੰਗ੍ਰਹਿ ਦੇ ਮੁੱਖ ਸੰਪਾਦਕ ਡਾ. ਹਰਦੇਵ ਸਿੰਘ, ਮੁਖੀ, ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਨੇ ਦੱਸਿਆ ਕਿ ਯੂਨੀਵਰਸਟੀ ਵੱਲੋਂ ਸਿੱਖ ਐਜੂਕੇਸ਼ਨ ਕੌਂਸਲ ਯੂਕੇ ਦੇ ਸਹਿਯੋਗ ਨਾਲ "ਸ੍ਰੀ ਗੁਰੂ ਗ੍ਰੰਥ ਸਾਹਿਬ ਬਹੁ-ਅਨੁਸ਼ਾਸਨੀ ਪਰਿਪੇਖ" ਵਿਸ਼ੇ ਤੇ 7-8 ਨਵੰਬਰ, 2024 ਨੂੰ ਦੂਜੀ ਅੰਤਰ-ਰਾਸ਼ਟਰੀ ਕਾਨਫਰੰਸ ਕਰਵਾਈ ਜਾ ਰਹੀ ਹੈ ਜਿਸ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਵਿਦਵਾਨਾਂ ਨੂੰ ਪੇਪਰ ਭੇਜਣ ਲਈ ਸੱਦਾ ਦਿੱਤਾ ਜਾ ਚੁੱਕਿਆ ਹੈ। ਇਸ ਮੌਕੇ ਸੰਪਾਦਕੀ ਮੰਡਲ ਦੇ ਮੈਂਬਰ ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਤੇ ਮੁਖੀ ਪੰਜਾਬੀ ਵਿਭਾਗ, ਡਾ. ਅੰਕਦੀਪ ਕੌਰ, ਕੋਆਰਡੀਨੇਟਰ - ਅੰਦਰੂਨੀ ਗੁਣਵਤਾ ਨਿਰਧਾਰਨ ਸੈੱਲ ਅਤੇ ਯੂਨੀਵਰਸਿਟੀ ਲੋਕ ਸੰਪਰਕ ਅਫਸਰ, ਡਾ. ਚਰਨ ਕਮਲ ਸੇਖੋਂ, ਮੁਖੀ ਜੰਤੂ ਵਿਗਿਆਨ ਵਿਭਾਗ, ਡਾ. ਹਰਨੀਤ ਬਿਲਿੰਗ, ਮੁਖੀ ਸਿੱਖਿਆ ਵਿਭਾਗ ਡਾ. ਨਵਸ਼ਗਨਦੀਪ ਕੌਰ, ਇੰਚਾਰਜ ਸਮਾਜ ਵਿਗਿਆਨ ਵਿਭਾਗ, ਡਾ. ਕਿਰਨਦੀਪ ਕੌਰ, ਧਰਮ ਅਧਿਐਨ ਵਿਭਾਗ  ਅਤੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'