ਚੰਡੀਗੜ੍ਹ, 31 ਜੁਲਾਈ
ਯੂਟੀ ਪ੍ਰਸ਼ਾਸਨ ਨੇ ਵਪਾਰੀਆਂ ਲਈ 24 ਘੰਟੇ ਦੁਕਾਨਾਂ ਖੋਲ੍ਹਣ ਦੀ ਸਹੂਲਤ ਪ੍ਰਦਾਨ ਕੀਤੀ ਹੈ। ਪਰ ਵਪਾਰੀ ਇਸ ਪਾਸੇ ਤੋਂ ਉਤਸ਼ਾਹ ਨਾਲ ਅੱਗੇ ਨਹੀਂ ਆ ਰਹੇ ਹਨ। ਪ੍ਰਸ਼ਾਸਨ ਨੇ ਇਕ ਮਹੀਨਾ ਪਹਿਲਾਂ ਇਹ ਸਕੀਮ ਲਾਗੂ ਕੀਤੀ ਸੀ ਜਿਸ ਤਹਿਤ ਸਿਰਫ਼ 35 ਵਪਾਰੀਆਂ ਨੇ ਹੀ ਵਿਭਾਗ ਨੂੰ 24 ਘੰਟੇ ਦੁਕਾਨਾਂ ਖੋਲ੍ਹਣ ਲਈ ਅਰਜ਼ੀ ਦਿੱਤੀ ਹੈ। ਇਸ ਯੋਜਨਾ ਤਹਿਤ ਬਾਰ ਅਤੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ 24 ਘੰਟੇ ਦੀ ਇਜਾਜ਼ਤ ਨਹੀਂ ਹੈ। ਪਰ ਰੈਸਟੋਰੈਂਟ ਅਤੇ ਹੋਰ ਉਤਪਾਦਾਂ ਦੀਆਂ ਦੁਕਾਨਾਂ 24 ਘੰਟੇ ਖੁੱਲ੍ਹ ਸਕਦੀਆਂ ਹਨ। ਇਸ ਸਕੀਮ ਬਾਰੇ ਵਪਾਰੀਆਂ ਨੂੰ ਜਾਗਰੂਕ ਕਰਨ ਲਈ ਕਿਰਤ ਵਿਭਾਗ ਵੱਲੋਂ ਕੈਂਪ ਵੀ ਲਾਏ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਵਪਾਰੀਆਂ ਦੇ ਪ੍ਰਸ਼ਾਸਨ ਨੂੰ ਕੋਈ ਹੁੰਗਾਰਾ ਨਹੀਂ ਮਿਲ ਰਿਹਾ।