ਜਲੰਧਰ, 31 ਜੁਲਾਈ
ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਪਣੀ ਨੂੰਹ ’ਤੇ ਦਬਾਅ ਪਾ ਕੇ ਉਸ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੰਦਨਾ ਦੇਵੀ ਵਾਸੀ ਸਵਰਗੀ ਸ਼ਮੀ ਕੁਮਾਰ ਵਾਸੀ ਬਾਠੀਆਂ ਵਾਲਾ ਮੁਹੱਲਾ, ਧੋਬੀਘਾਟ ਰੋਡ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਲੜਕੀ ਸੁਨੈਨਾ ਦਾ ਵਿਆਹ ਭਰਤ ਅਟਵਾਲ ਉਰਫ਼ ਜੌਲੀ ਪੁੱਤਰ ਸੋਭਾ ਰਾਮ ਵਾਸੀ ਮੌੜ ਨੰ. 66 ਮੁਹੱਲਾ ਨੰਬਰ 30, ਜਲੰਧਰ ਕੈਂਟ ਨਾਲ ਅੱਠ ਮਹੀਨੇ ਪਹਿਲਾਂ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਸੁਨੈਨਾ ਦੇ ਸਹੁਰੇ ਪਰਿਵਾਰ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗੇ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸੇ ਪ੍ਰੇਸ਼ਾਨੀ ਕਾਰਨ ਸੁਨੈਨਾ ਨੇ 10.07.2024 ਨੂੰ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਭਰਤ ਅਟਵਾਲ ਉਰਫ਼ ਜੌਲੀ (ਪਤੀ), ਬੇਬੀ (ਸੱਸ), ਸੋਭਾ ਰਾਮ (ਸਹੁਰਾ), ਸੋਨੀਆ, ਮੋਨਿਕਾ, ਮਨੀਸ਼ਾ ਅਤੇ ਜਪਜੀ ਸੁੱਖ (ਸਹੁਰਾ) ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।