ਸ੍ਰੀ ਫ਼ਤਹਿਗੜ੍ਹ ਸਾਹਿਬ/1 ਅਗਸਤ :
(ਰਵਿੰਦਰ ਸਿੰਘ ਢੀਂਡਸਾ)
ਅੱਜ ਮਿਤੀ 1 ਅਗਸਤ 2024 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜ ਵਿਖੇ ਸੈਸ਼ਨ ਦੀ ਸ਼ੁਰੂਆਤ ਮੌਕੇ ਓਰੀਐਂਟੈਂਸ਼ਨ ਪ੍ਰੋਗਰਾਮ ਕਰਵਾਇਆ ਗਿਆ। ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਕਾਲਜ ਇੰਚਾਰਜ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਮੱਹਤਤਾ ਤੋਂ ਜਾਣੂ ਕਰਵਾਇਆ। ਉਹਨਾਂ ਨੇ ਕਾਲਜ ਦੇ ਵਿਹੜੇ ਵਿਚ ਵਿਦਿਆਰਥੀਆਂ ਦੀ ਆਮਦ ਤੇ ਖੁਸ਼ੀ ਪ੍ਰਗਟ ਕੀਤੀ। ਉਹਨਾਂ ਨੇ ਕਿਹਾ ਕਿ ਯੂਨੀਵਰਸਿਟੀ ਕਾਲਜ ਇਲਾਕੇ ਦਾ ਇੱਕੋ ਇੱਕ ਸਰਕਾਰੀ ਕਾਲਜ ਹੈ ਜੋ ਕਿ ਪਿਛਲੇ ਲਗਭਗ 14 ਸਾਲਾਂ ਤੋਂ ਵਿਦਿਆਰਥੀਆਂ ਨੂੰ ਸਸਤੀ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਆ ਰਿਹਾ ਹੈ। ਕਾਲਜ ਦਾ ਸਾਰਾ ਹੀ ਸਟਾਫ਼ ਉੱਚ ਸਿੱਖਿਅਤ ਅਤੇ ਤਜਰਬੇਕਾਰ ਹੈ ਜੋ ਕਿ ਯੂਨੀਵਰਸਿਟੀ ਦੁਆਰਾ ਨਿਯੁਕਤ ਕੀਤਾ ਜਾਂਦਾ ਹੈ। ਐਨ. ਐਸ. ਐਸ ਦੇ ਕੋਆਡੀਨੇਟਰ ਡਾ. ਜਸਪ੍ਰੀਤ ਸਿੰਘ ਅਤੇ ਡਾ. ਜਸਬੀਰ ਕੌਰ ਨੇ ਐਨ. ਐਸ. ਐਸ ਯੂਨਿਟ ਬਾਰੇ ਦਸਦੇ ਹੋਏ ਵਿਦਿਆਰਥੀਆਂ ਨੂੰ ਇਨਰੋਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਇਸਦੇ ਇਤਿਹਾਸ ਬਾਰੇ ਚਾਨਣਾ ਪਾਇਆ। ਡਾ. ਦਵਿੰਦਰ ਸਿੰਘ ਵੱਲੋਂ ਕਾਲਜ ਦੀਆਂ ਯੁਵਕ ਭਲਾਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਪ੍ਰੋ. ਹਰਪ੍ਰੀਤ ਸਿੰਘ ਨੇ ਸਰੀਰਿਕ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿਚ ਦੱਸਿਆ। ਰੈੱਡ ਰਿਬਨ ਕਲੱਬ ਦੇ ਕੋਆਡੀਨੇਟਰ ਪ੍ਰੋ. ਸੀਮਾ ਰਾਣੀ ਨੇ ਇਸਦੀਆਂ ਗਤੀਵਿਧੀਆਂ ਅਤੇ ਆਪਣੀ ਟੀਮ ਬਾਰੇ ਜਾਣਕਾਰੀ ਦਿੱਤੀ। ਰੈੱਡ ਕਰਾਸ ਦੇ ਕੋਆਡੀਨੇਟਰ ਡਾ. ਰੂਪ ਕਮਲ ਕੌਰ ਨੇ ਵੀ ਆਪਣੀ ਟੀਮ ਅਤੇ ਗਤੀਵਿਧੀਆਂ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ। ਪ੍ਰੋ. ਸਰਬਜੀਤ ਰਾਲਾ, ਕੋਆਡੀਨੇਟਰ ਸਕਾਲਰਸ਼ਿਪ, ਨੇ ਵੀ ਆਪਣੀ ਟੀਮ ਅਤੇ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਮੰਚ ਸੰਚਾਲਨ ਪ੍ਰੋ. ਅਮਨ ਸ਼ਰਮਾ ਨੇ ਕੀਤਾ ਅਤੇ ਟਿਊਟੋਰੀਅਲ ਗਰੁੱਪਾਂ ਅਤੇ ਨਵੀਂ ਸਿੱਖਿਆ ਨੀਤੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਇਸ ਮੌਕੇ ਕਾਲਜ ਦੇ ਸਾਬਕਾ ਇੰਚਾਰਜ ਡਾ. ਜਤਿੰਦਰ ਸਿੰਘ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।