ਸ੍ਰੀ ਫ਼ਤਹਿਗੜ੍ਹ ਸਾਹਿਬ/1 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਡੈਂਟਲ ਕਾਲਜ ਜੋ ਕਿ ਦੇਸ਼ ਭਗਤ ਯੂਨੀਵਰਸਿਟੀ ਨਾਲ ਸੰਬੰਧਤ ਹੈ, ਦੇ ਪੀਰੀਅਡੌਨਟਿਕਸ ਵਿਭਾਗ ਵੱਲੋਂ ਅੱਜ ਡੈਂਟਿਸਟਰੀ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਓਰਲ ਹਾਈਜੀਨ ਦਿਵਸ ਮਨਾਇਆ ਗਿਆ। ਇਹ ਦਿਨ ਸਾਡੇ ਰੋਜ਼ਾਨਾ ਜੀਵਨ ਵਿੱਚ ਓਰਲ ਹਾਈਜੀਨ ਨੂੰ ਬਣਾਈ ਰੱਖਣ ਦੇ ਮਹੱਤਵ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ।ਇਸ ਮੌਕੇ ਚਾਂਸਲਰ ਡਾ: ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਤੇ ਸਮੂਹ ਫੈਕਲਟੀ ਮੈਂਬਰ ਵੀ ਹਾਜ਼ਰ ਸਨ।ਡੈਂਟਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ.ਉਨਤੀ ਪਿਟਾਲੇ ਨੇ ਰਸਮੀ ਤੌਰ 'ਤੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਜਿਸ ਤੋਂ ਬਾਅਦ ਸ਼ਮ੍ਹਾ ਰੋਸ਼ਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਦਿਨ ਪੀਰੀਓਡੌਂਟੋਲੋਜੀ ਦੇ ਖੇਤਰ ਵਿੱਚ ਮੋਢੀ ਅਤੇ ਇੰਡੀਅਨ ਸੋਸਾਇਟੀ ਆਫ ਪੀਰੀਓਡੌਂਟੋਲੋਜੀ ਦੇ ਸੰਸਥਾਪਕ ਡਾ. ਜੀ.ਬੀ. ਸ਼ੰਕਵਾਲਕਰ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਵੀ ਇਸ ਦਿਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮਰੀਜਾਂ ਨੂੰ ਮੂੰਹ ਦੀ ਸਫਾਈ ਰੱਖਣ ਲਈ ਜਾਗਰੂਕ ਅਤੇ ਪ੍ਰੇਰਿਤ ਵੀ ਕੀਤਾ ਗਿਆ ਅਤੇ ਸਫਾਈ ਨਾ ਰੱਖਣ ਦੇ ਮਾੜੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਗਿਆ। ਅੰਤ ਵਿੱਚ ਪ੍ਰਿੰਸੀਪਲ ਡਾ.ਉਨਤੀ ਪਿਟਾਲੇ ਨੇ ਸਮਾਗਮ ਦੀ ਸਫਲਤਾ ਲਈ ਸਾਰਿਆਂ ਦਾ ਧੰਨਵਾਦ ਕੀਤਾ।