ਅੰਮ੍ਰਿਤਸਰ, 2 ਅਗਸਤ
ਕਸਟਮ ਵਿਭਾਗ ਨੇ ਕੱਲ੍ਹ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ 'ਤੇ 18 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋਸ਼ੀਆਂ ਦੇ ਕਬਜ਼ੇ 'ਚੋਂ 4000 ਸਿਗਰਟ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਕਸਟਮ ਅਧਿਕਾਰੀ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੇ ਹਨ।
ਕਸਟਮ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਦੋ ਕਾਰੋਬਾਰੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ lx138 ਰਾਹੀਂ ਸ਼ਾਰਜਾਹ ਤੋਂ ਸਿਗਰਟਾਂ ਦੀ ਵੱਡੀ ਖੇਪ ਭਾਰਤ ਲਿਆ ਰਹੇ ਹਨ, ਚੈਕਿੰਗ ਦੌਰਾਨ ਕਸਟਮ ਵਿਭਾਗ ਨੇ ਦੋ ਯਾਤਰੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 51 ਹਜ਼ਾਰ ਸਿਗਰਟ ਦੀਆਂ ਪੇਟੀਆਂ ਬਰਾਮਦ ਕੀਤੀਆਂ। ਜਿਸ ਦੀ ਬਾਜ਼ਾਰੀ ਕੀਮਤ 8 ਲੱਖ 67000 ਰੁਪਏ ਹੈ।
ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਕਸਟਮ ਵਿਭਾਗ ਦੀ ਟੀਮ ਨੇ ਸਕੂਟ ਏਅਰਵੇਜ਼ ਦੀ ਫਲਾਈਟ ਨੰਬਰ ਟੀ ਆਰ 572 ਤੋਂ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 55 ਹਜ਼ਾਰ 200 ਸਿਗਰਟ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ।