ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਬੂਟੇ ਲਗਾਏ ਗਏ। ਇਹ ਬੂਟੇ ਵਿਸ਼ੇਸ਼ ਤੌਰ 'ਤੇ ਐਨ.ਐਸ.ਐਸ. ਯੂਨਿਟ ਦੇ ਪੁਰਾਣੇ ਵਲੰਟੀਅਰ ਕਨੇਡਾ ਤੋਂ ਸਹਿਜ ਵਾਲੀਆ ਅਤੇ ਵਲੰਟੀਅਰ ਦਿਲਪ੍ਰੀਤ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ। ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਇਹ ਬੂਟੇ ਕਾਲਜ ਕੈਂਪਸ ਅਤੇ ਕਾਲਜ ਦੇ ਮੁੱਖ ਦੁਆਰ ਤੇ ਸੜਕ ਦੇ ਆਸ-ਪਾਸ ਲਗਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਐਨ.ਐਸ.ਐਸ. ਵੰਲਟੀਅਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਤੋਹਫ਼ੇ ਵਜੋਂ ਵੀ ਇਕ ਦੂਸਰੇ ਨੂੰ ਪੌਦੇ ਹੀ ਭੇਂਟ ਕਰਨੇ ਚਾਹੀਦੇ ਹਨ। ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਦੇ ਇੰਚਾਰਜ ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ ਨੇ ਕਿਹਾ ਕਿ ਇਸ ਸਕਾਰਾਤਮਕ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਆਪਣੇ ਘਰਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪ੍ਰੇਰਣਾ ਮਿਲੇਗੀ। ਇਸ ਮੌਕੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰਵਿੰਦਰ ਕੌਰ, ਪ੍ਰੋ. ਹਰਭਿੰਦਰ ਸਿੰਘ, ਡਾ. ਨੈਨਾ ਖੁੱਲ੍ਹਰ ਅਤੇ ਪ੍ਰੋ. ਹਰਮਨਜੋਤ ਕੌਰ ਵੀ ਮੌਜੂਦ ਸਨ।