Thursday, November 28, 2024  

ਪੰਜਾਬ

ਬਸਪਾ ਦੀ ਸੂਬਾ ਪੱਧਰੀ ਮੀਟਿੰਗ 4 ਅਗਸਤ ਨੂੰ ਜਲੰਧਰ

August 03, 2024

ਗੜਸ਼ੰਕਰ 3 ਜੁਲਾਈ

ਬਹੁਜਨ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਅੱਜ ਵਿਧਾਨ ਸਭਾ ਗੜਸ਼ੰਕਰ ਅਤੇ ਵਿਧਾਨ ਸਭਾ ਚੱਬੇਵਾਲ ਦੀ ਲੀਡਰਸ਼ਿਪ ਨਾਲ। ਇਸ ਮੌਕੇ ਗੜਸ਼ੰਕਰ ਵਿਧਾਨ ਸਭਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਹੱਲਾ ਬੋਲਦੇ ਕਿਹਾ ਕਿ ਪੰਜਾਬ ਦੀ ਤਰੱਕੀ ਦਾ ਮਾਡਲ ਲਾਗੂ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ ਹੋ ਚੁੱਕੀ ਹੈ। ਜਿਸ ਵੀ ਤਾਜ਼ਾ ਉਦਾਹਰਣ ਅੱਠ ਸਰਕਾਰੀ ਕਾਲਜਾਂ ਨੂੰ ਆਟੋਨੋਮਸ ਬਣਾਉਣ ਸਬੰਧੀ ਜਾਰੀ ਹੋਇਆ ਪੱਤਰ ਹੈ, ਜਿਸ ਨਾਲ ਸਿੱਖਿਆ ਪ੍ਰੇਮੀਆਂ ਤੇ ਸਰਕਾਰੀ ਸਿੱਖਿਆ ਅਦਾਰਿਆਂ ਨਾਲ ਜੁੜੇ ਹੋਏ ਹਜ਼ਾਰਾਂ ਕਰਮਚਾਰੀਆਂ ਤੇ ਅਧਿਕਾਰੀਆਂ ਵਿੱਚ ਡਰ ਦਾ ਮਾਹੌਲ ਹੈ। ਰੰਗ ਰੋਗਨ ਤੇ ਸੀਮੈਂਟ ਸਰੀਏ ਦੀ ਵਰਤੋਂ ਕਰਕੇ ਹੀ ਸਕੂਲਾਂ ਦੇ ਰੰਗ ਬਦਲੇ ਜਾ ਰਹੇ ਹਨ। ਰੰਗ ਬਦਲੇ ਸਕੂਲਾਂ ਦਾ ਨਾਮ ਹੈਪੀਨੈਸ ਬਰਿਲੀਅਂਸ ਤੇ ਐਮੀਨੈਂਸ ਰੱਖੇ ਜਾ ਰਹੇ ਹਨ। ਸਿੱਖਿਆ ਤੰਤਰ ਦਾ ਹਾਲ ਇਹ ਹੈ ਕਿ ਆਮ ਆਦਮੀ ਕਲੀਨਿਕਾਂ ਵਿੱਚ ਸਰਕਾਰ ਪਰਚੀ ਤੱਕ ਨਹੀਂ ਕੱਟ ਰਹੀ ਹੈ ਜਿਸ ਨਾਲ ਇਲਾਜ ਕਰਾਉਣ ਵਾਲਿਆਂ ਦਾ ਕੋਈ ਵੀ ਡਾਟਾ ਸਾਹਮਣੇ ਨਹੀਂ ਆ ਰਿਹਾ। ਗਰੀਬੀ ਦੇ ਹਾਲਾਤ ਇਹ ਹਨ ਕਿ ਪੰਜਾਬ ਵਿੱਚ 87 ਲੱਖ ਆਯੁਸ਼ਮਾਨ ਕਾਰਡ ਜਾਰੀ ਹੋ ਚੁੱਕੇ ਹਨ ਅਤੇ ਗਰੀਬਾਂ ਦੀ ਦੁਰਗਤੀ ਇਹ ਹੈ ਕਿ ਇਲਾਜ ਕਰਾਉਣ ਵਾਲੇ ਹਸਪਤਾਲਾਂ ਦੀ ਸੂਚੀ ਬਹੁਤ ਛੋਟੀ ਹੈ। ਆਟਾ ਦਾਲ ਦੀ ਸਕੀਮ ਪੰਜਾਬ ਵਿੱਚ ਡੇਢ ਕਰੋੜ ਦੇ ਲਗਭਗ ਗਰੀਬਾਂ ਨੂੰ ਮਿਲ ਰਹੀ ਹੈ ਤਾਂ ਆਯੂਸ਼ਮਾਨ ਕਾਰਡ ਡੇਢ ਕਰੋੜ ਲੋਕਾਂ ਦਾ ਅੱਜ ਤੱਕ ਸਰਕਾਰ ਕਿਉਂ ਨਹੀਂ ਬਣਾ ਸਕੀ। ਪਿਛਲੇ ਸਾਲ ਆਏ ਹੋਏ ਹੜਾਂ ਦੇ ਕਾਰਨ ਹੋਏ ਨੁਕਸਾਨ ਅਤੇ ਮੁਆਵਜ਼ੇ ਸਬੰਧੀ ਵੀ ਕਿਸਾਨਾਂ ਤੇ ਮਜ਼ਦੂਰਾਂ ਨਾਲ ਧੱਕਾ ਹੋਇਆ ਹੈ ਜਦੋਂ ਪੰਜਾਬ ਸਰਕਾਰ ਕੇਂਦਰ ਕੋਲ ਪੰਜਾਬ ਵਿੱਚ ਹੜਾਂ ਦੇ ਆਉਣ ਤੋਂ ਇਨਕਾਰੀ ਹੋਈ ਹੈ। ਨਸ਼ੇ ਅਤੇ ਗੈਂਗਸਟਰਵਾਦ ਦੀ ਦਿੱਤੀ ਛੇ ਮਹੀਨਿਆਂ ਦੀ ਗਰੰਟੀ ਪੂਰੀ ਕਰਨ ਵਿੱਚ ਆਮ ਆਦਮੀ ਪਾਰਟੀ ਫੇਲ ਹੋ ਚੁੱਕੀ ਹੈ, ਪੰਜਾਬ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਦੂਜਾ ਘਰ ਬਣ ਚੁੱਕਾ ਹੈ। ਨਸ਼ਿਆਂ ਦੇ ਵਪਾਰ, ਆਮ ਲੋਕਾਂ ਨਾਲ ਹੋ ਰਹੀ ਲੁੱਟ ਖੋਹ, ਡਕੈਤੀ ਤੇ ਫਰੋਤੀ ਨਾਲ ਸੰਬੰਧਿਤ ਖਬਰਾਂ ਦੀਆਂ ਘਟਨਾਵਾਂ ਨਾਲ ਪੰਜਾਬ ਦੇ ਅਖਬਾਰ ਭਰੇ ਪਏ ਹਨ ਜਿਸ ਵਿੱਚ ਔਰਤਾਂ ਬੱਚਿਆਂ ਤੇ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਰਤਾਓ ਤੇ ਵਿਵਹਾਰ ਦਾ ਪੱਧਰ ਵਿਰੋਧੀ ਪਾਰਟੀਆਂ ਦੇ ਲੀਡਰਾਂ ਨਾਲ ਹੀ ਨਹੀਂ ਸਗੋਂ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਵੀ ਬਹੁਤ ਹਲਕੇ ਪੱਧਰ ਦਾ ਹੈ ਜੋ ਕਿ ਨਿੰਦਣ ਯੋਗ ਹੈ।
ਸ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਮਜਬੂਤ ਸੰਗਠਨ ਦਾ ਨਿਰਮਾਣ ਕਰ ਰਹੀ ਹੈ ਜਿਸ ਲੜੀ ਵਿੱਚ ਪਿਛਲੇ ਦਿਨੀ ਉਹਨਾਂ ਵੱਲੋਂ ਮਾਝਾ ਹੁਸ਼ਿਆਰਪੁਰ ਰੋਪੜ ਜਲੰਧਰ ਪਟਿਆਲਾ ਸੰਗਰੂਰ ਬਠਿੰਡਾ ਅਤੇ ਕੋਟਕਪੂਰਾ ਵਿਖੇ ਬਸਪਾ ਲੀਡਰਸ਼ਿਪ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ। ਇਸ ਲੜੀ ਵਿੱਚ ਅਗਲੀ ਮੀਟਿੰਗ ਸੂਬਾ ਪੱਧਰੀ 4 ਅਗਸਤ ਨੂੰ ਜਲੰਧਰ ਪਾਰਟੀ ਦਫਤਰ ਵਿਖੇ ਕੀਤੀ ਜਾ ਰਹੀ ਹੈ। ਜਿਸ ਦਾ ਏਜੰਡਾ ਬਹੁਜਨ ਸਮਾਜ ਪਾਰਟੀ ਆਉਣ ਵਾਲੇ ਤਿੰਨ ਮਹੀਨੇ ਸੰਗਠਨ ਨੂੰ ਮਜਬੂਤ ਕਰਨ ਤੇ ਲਗਾਏਗੀ ਅਤੇ ਪਾਰਟੀ ਸੰਗਠਨ ਦੇ ਪ੍ਰੋਗਰਾਮ ਦੇਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਜਿਲ੍ਹਾ ਪ੍ਰਧਾਨ ਦਲਜੀਤ ਰਾਏ, ਹਲਕਾ ਇੰਚਾਰਜ ਰਣਵੀਰ ਬੱਬਰ, ਅਮਰਜੀਤ ਸਿੰਘ ਗੁੱਡੂ ਪ੍ਰਧਾਨ, ਰਾਮ ਯਸ਼ ਵਾਈਸ ਪ੍ਰੈਜ਼ੀਡੈਂਟ, ਰਾਮ ਦਾਸ ਜਨਰਲ ਸਕੱਤਰ, ਸ਼ਿੰਦਰਪਾਲ ਕੈਸ਼ੀਅਰ, ਐਡਵੋਕੇਟ ਬਲਜਿੰਦਰ ਸਿੰਘ ਹਲਕਾ ਆਰਗੇਨਾਈਜ਼ਰ ਸਕੱਤਰ, ਚਰਨਜੀਤ ਸਿੰਘ, ਧਰਮ ਚੰਦ ਜਿਲਾ ਸਕੱਤਰ, ਹਰਦੇਵ ਗੁਲਮਾਰਗ, ਚਰਨ ਭਾਰਤੀ, ਸੁਖਵਿੰਦਰ ਡਘਾਮ ਆਦਿ ਹਾਜ਼ਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'