Thursday, November 28, 2024  

ਪੰਜਾਬ

ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

August 05, 2024

ਸ੍ਰੀ ਫ਼ਤਹਿਗੜ੍ਹ ਸਾਹਿਬ/5 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਬਰਸਾਤੀ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ , ਇਹਨਾਂ ਘਟਨਾਵਾਂ ਦੇ ਮੱਦੇ ਨਜ਼ਰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਬਰਤਨ ਸਬੰਧੀ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਐਡਵਾਈਜਰੀ ਜਾਰੀ ਕੀਤੀ ਗਈ ਹੈ। ਐਡਵਾਈਜਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਕੱਟਣ ਦੀ ਸੂਰਤ ਵਿੱਚ ਇਲਾਜ ਲਈ ਪਹਿਲਾ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ , ਇਸ ਸਮੇਂ ਦੌਰਾਨ ਪੀੜਿਤ ਵਿਅਕਤੀ ਨੂੰ ਸਮੇਂ ਸਿਰ ਇਲਾਜ ਨਾ ਮਿਲਣ ਕਰਕੇ ਉਸ ਦੀ ਜਾਨ ਨੂੰ ਵਧੇਰੇ ਖਤਰਾ ਹੁੰਦਾ ਹੈ  ਜਦਕਿ ਸੱਪ ਦੇ ਡੱਗਣ ਦੀ ਸੂਰਤ ਵਿੱਚ ਸਮੇਂ ਸਿਰ ਇਲਾਜ ਮਿਲ ਜਾਣ ਨਾਲ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਹਰ ਸਮੇਂ 24 ਘੰਟੇ ਐਮਰਜੈਂਸੀ ਮੈਡੀਕਲ ਸਿਹਤ ਸੇਵਾਵਾਂ ਉਪਲਬਧ ਕਰਵਾ ਰਿਹਾ ਹੈ । ਉਹਨਾਂ ਦੱਸਿਆ ਕਿ ਸੀਐਚਸੀ ਅਮਲੋਹ, ਸਬ ਡਿਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ, ਸੀਐਚਸੀ ਚਨਾਥਲ ਕਲਾਂ ,ਨੰਦਪੁਰ ਕਲੋੜ, ਬਸੀ ਪਠਾਣਾ ,ਖਮਾਣੋ ਅਤੇ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਐਂਟੀਵੀਨਮ ਇੰਜੈਕਸ਼ਨ ਉਪਲਬਧ ਹਨ ਅਤੇ ਲੋੜ ਪੈਣ ਤੋਂ ਇਹਨਾਂ ਥਾਵਾਂ ਤੋਂ ਸਿਹਤ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਹਨਾਂ ਦੱਸਿਆ ਕਿਹਾ ਕਿ ਸੱਪ ਦੇ ਡੰਗਣ ਨਾਲ ਵਿਅਕਤੀ ਨੂੰ ਘਬਰਾਉਣਾ ਨਹੀਂ ਚਾਹੀਦਾ ਸਗੋਂ ਉਸਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਦੀ ਐਮਰਜੰਸੀ ਵਿੱਚ ਦਾਖਲ ਕਰਾਉਣਾ ਚਾਹੀਦਾ ਹੈ ਤਾਂ ਜੋ ਉਸਦਾ ਤੁਰੰਤ ਇਲਾਜ ਸ਼ੁਰੂ ਕਰਕੇ ਉਸਦੀ ਜਾਨ ਬਚਾਈ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਜਿਲੇ ਅੰਦਰ ਹੁਣ ਤੱਕ ਸੱਪ ਦੇ ਡੰਗਣ ਤੋਂ ਪੀੜਤ 22 ਮਰੀਜ਼ਾਂ ਦਾ ਸਫਲ ਇਲਾਜ ਕੀਤਾ ਜਾ ਚੁੱਕਾ ਹੈ। ਡਾ. ਦਵਿੰਦਰਜੀਤ ਕੌਰ ਨੇ ਸੱਪ ਦੇ ਕੱਟੇ ਦੀਆਂ ਆਮ ਨਿਸ਼ਾਨੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਸੱਪ ਦੇ ਕੱਟਣ ਨਾਲ ਕੁਝ ਆਮ ਲੱਛਣਾਂ ਵਿੱਚ ਦਰਦ ,ਸੋਜਸ, ਛਾਲੇ, ਪ੍ਰਭਾਵਿਤ ਸਥਾਨ ਤੋਂ ਖੂਨ ਵਗਣਾ, ਪਲਕਾਂ ਦਾ ਲਟਕਣਾ, ਸਾਹ ਲੈਣ ਵਿੱਚ ਮੁਸ਼ਕਲ, ਨਿਗਲਣ ਅਤੇ ਬੋਲਣ ਵਿੱਚ ਸਮੱਸਿਆ, ਗਰਦਨ ਦੀਆਂ ਮਾਸਪੇਸ਼ੀਆਂ ਵਿੱਚ ਕਮਜ਼ੋਰੀ, ਸਿਰ ਚੁੱਕਣ ਵਿੱਚ ਦਿੱਕਤ, ਨੱਕ ਕੰਨ ,ਗਲੇ ਜਾਂ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਸਾਮਲ ਹਨ। ਉਹਨਾਂ ਕਿਹਾ ਕਿ ਸੱਪ ਦੇ ਕੱਟਣ ਤੇ ਸਾਨੂੰ ਘਬਰਾਉਣਾ ਨਹੀਂ ਚਾਹੀਦਾ ਸਗੋਂ ਜਲਦੀ ਤੋਂ ਜਲਦੀ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ।ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰੇ ਸੱਪ ਜ਼ਹਿਰੀਲੇ ਨਹੀਂ ਹੁੰਦੇ ਸਿਰਫ 30 ਪ੍ਰਤੀਸ਼ਤ ਸੱਪ ਹੀ ਜ਼ਹਿਰੀਲੇ ਹੁੰਦੇ ਹਨ , ਸੱਪ ਆਪਣੇ ਆਪ ਨੂੰ ਬਚਾਉਣ ਲਈ ਹੀ ਡੰਗ ਮਾਰਦਾ ਹੈ। ਉਹਨਾਂ ਦੱਸਿਆ ਕਿ ਬਰਸਾਤ ਦੇ ਪਾਣੀ ਵਿੱਚ ਨਾ ਵੜਿਆ ਜਾਵੇ। ਸੱਪ ਦੇ ਕੱਟਣ ਤੇ ਘਰੇਲੂ ਇਲਾਜ ਜਾਂ ਕਿਸੇ ਧਾਗੇ ਤਬੀਤ ਕਰਨ ਵਾਲੇ ਜਾਂ  ਬੰਗਾਲੇ ਆਦਿ ਕੋਲ ਜਾਣ ਦੀ ਬਜਾਏ ਪੀੜਿਤ ਵਿਅਕਤੀ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਸ ਵਿਅਕਤੀ ਦੀ ਜਾਨ ਬਚ ਸਕਦੀ ਹੈ।

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'