ਚੰਡੀਗੜ੍ਹ, 7 ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿੱਚ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਭਲਕੇ 8 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਬੈਠਕ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।
ਦੱਸ ਦੇਈਏ ਕਿ ਸੋਮਵਾਰ ਨੂੰ ਵੀ ਕੈਬਨਿਟ ਦੀ ਅਹਿਮ ਬੈਠਕ ਹੋਈ ਸੀ। ਮੀਟਿੰਗ ਵਿੱਚ ਕਈ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਸੀ ਕਿ ਇਸ ਮੀਟਿੰਗ ਵਿੱਚ 21 ਏਜੰਡੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 20 ਏਜੰਡਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕਿਸਾਨਾਂ ਦੇ ਹਿੱਤ 'ਚ ਲਏ ਗਏ ਫੈਸਲੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 24 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਕੀਤੀ ਜਾ ਰਹੀ ਹੈ, ਹਰਿਆਣਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।