Thursday, November 28, 2024  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਮੈਗਾ ਜੌਬ ਫੇਅਰ 2024

August 07, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 7 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਖੇਤਰੀ ਰੁਜ਼ਗਾਰ ਦਫਤਰ,ਸ਼ਿਮਲਾ ਦੇ ਸਹਿਯੋਗ ਨਾਲ ਰਾਜੀਵ ਗਾਂਧੀ ਡਿਗਰੀ ਕਾਲਜ,ਕੋਟਸ਼ੇਰਾ,ਸ਼ਿਮਲਾ ਵਿਖੇ ਮੈਗਾ ਜੌਬ ਫੇਅਰ 2024 ਕਰਵਾਇਆ ਗਿਆ।ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਇਸ ਨੌਕਰੀ ਮੇਲੇ ਦਾ ਉਦੇਸ਼ ਪੜ੍ਹਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸੀ।ਉਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਮਲਾ ਦੇ ਵਿਧਾਇਕ ਹਰੀਸ਼ ਜਨਾਰਥ ਅਤੇ ਰਾਜੀਵ ਸਰਕਾਰੀ ਕਾਲਜ ਸ਼ਿਮਲਾ ਦੇ ਪ੍ਰਿੰਸੀਪਲ ਡਾ. ਗੋਪਾਲ ਕ੍ਰਿਸ਼ਨ ਨੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸੀਨੀਅਰ ਅਧਿਕਾਰੀ ਸੀਮਾ ਗੁਪਤਾ ਨੇ ਸ਼ਿਰਕਤ ਕੀਤੀ।ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਧਾਨ ਡਾ.ਸੰਦੀਪ ਸਿੰਘ ਅਤੇ ਵਾਈਸ ਪ੍ਰਧਾਨ ਡਾ. ਹਰਸ਼ ਸਦਾਵਰਤੀ ਵੱਲੋਂ ਇਸ ਮੌਕੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਸੰਦੀਪ ਸਿੰਘ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ(ਡੀ.ਬੀ.ਯੂ.)ਜਿੱਥੇ ਸਿੱਖਿਆ ਦੇ ਪਸਾਰ ਲਈ ਵਚਨਬੱਧ ਹੈ ਉੱਥੇ ਹੀ ਇਹ ਵਿਦਿਆਰਥੀਆਂ ਦੇ ਮਾਰਗਦਰਸ਼ਨ ਅਤੇ ਪਲੇਸਮੈਂਟ ਲਈ ਵੀ ਵਚਨਬੱਧ ਹੈ।ਉਨਾਂ ਦੱਸਿਆ ਕਿ ਦੇਸ਼ ਭਗਤ ਯੂਨੀਵਰਸਿਟੀ ਮਿਆਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਪੂਰਨ ਵਿਕਾਸ ਲਈ ਜਾਣੀ ਜਾਂਦੀ ਹੈ।ਡਾ. ਹਰਸ਼ ਸਦਾਵਰਤੀ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਡੀ.ਬੀ.ਯੂ. ਬੀਤੇ ਕਈ ਸਾਲਾਂ ਤੋਂ ਇਹ ਜੌਬ ਫੇਅਰ ਲਗਾਉਂਦੀ ਆ ਰਹੀ ਹੈ ਜਿਸ ਰਾਹੀਂ ਹੁਣ ਤੱਕ ਹਜ਼ਾਰਾਂ ਹੀ ਵਿਦਿਆਰਥੀ ਰੁਜ਼ਗਾਰ ਹਾਸਲ ਕਰ ਚੁੱਕੇ ਹਨ ਤੇ ਭਵਿੱਖ ਵਿੱਚ ਵੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਦੀ ਰਹੇਗੀ।ਟੀ.ਪੀ.ਓ. ਪੂਜਾ ਕਥੂਰੀਆ ਨੇ ਦੱਸਿਆ ਕਿ ਇਸ ਨੌਕਰੀ ਮੇਲੇ ਵਿੱਚ 4,000 ਤੋਂ ਵੱਧ ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਸੀ ਤੇ 35 ਤੋਂ ਵੱਧ ਕੰਪਨੀਆਂ ਜਿਨਾਂ ਵਿੱਚ ਫੌਰਟਿਸ ਹਸਪਤਾਲ,ਆਈਵੀਵਾਈ ਹਸਪਤਾਲ,ਐਲ ਐਂਡ ਟੀ ਟੈਕਨੋਲੌਜੀ,ਅਲਟਰਸਟ ਗਰੁੱਪ,ਮਾਈਂਡ ਕੇਅਰ,ਟੈਲੀਪਰਫਾਰਮੈਂਸ,ਸੀ.ਐਸ. ਸਾਫ ਸਲਿਊਸ਼ਨ ਅਤੇ ਓਸ਼ਨ ਇੰਜੀਨੀਅਰਿੰਗ ਦੇ ਨਾਮ ਵੀ ਸ਼ਾਮਲ ਹਨ ਇਸ ਮੇਲੇ ਵਿੱਚ ਪਹੁੰਚੀਆਂ ਜਿਨਾਂ ਵੱਲੋਂ 1,000 ਤੋਂ ਵੱਧ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ 6 ਲੱਖ ਰੁਪਿਆ ਸਲਾਨਾ ਤੱਕ ਦੀ ਆਫਰਾਂ ਦਿੱਤੀਆਂ ਗਈਆਂ।ਉਨਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਪਹੁੰਚੇ ਵਿਦਿਆਰਥੀਆਂ ਨੇ ਇਸ ਨੌਕਰੀ ਮੇਲੇ ਦਾ ਲਾਹਾ ਲਿਆ।ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਉਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।  

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'