Thursday, November 28, 2024  

ਪੰਜਾਬ

ਪੰਜਾਬ ਹੈਲਪ ਸੈਂਟਰ ਏਅਰਪੋਰਟ ਰਾਹੀਂ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਇੱਕ ਅਹਿਮ ਸਹਾਇਤਾ ਪ੍ਰਣਾਲੀ ਵਜੋਂ ਕਰੇਗਾ ਕੰਮ

August 08, 2024

ਚੰਡੀਗੜ੍ਹ, 8 ਅਗਸਤ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਪੰਜਾਬ ਦੇ ਨਾਗਰਿਕਾਂ ਦੀ ਭਲਾਈ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਦੇ ਦਿੱਲੀ ਦੇ ਟਰਮੀਨਲ-3 ਵਿਖੇ ਇੱਕ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ, ਜਿਸ ਨੂੰ "ਪੰਜਾਬ ਹੈਲਪ ਸੈਂਟਰ" ਦਾ ਨਾਂ ਦਿੱਤਾ ਗਿਆ ਹੈ, ਪੰਜਾਬ ਸਰਕਾਰ ਦਾ ਇਹ ਇਕ ਸ਼ਲਾਘਾਯੋਗ ਕਦਮ ਹੈ।

ਨੀਲ ਗਰਗ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ 'ਐਕਸ' ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਇਸ ਸੁਵਿਧਾ ਕੇਂਦਰ ਬਾਰੇ ਦੱਸਿਆ ਕਿ ਸਰਕਾਰ ਨੇ ਏਅਰਪੋਰਟ 'ਤੇ ਕਿਰਾਏ 'ਤੇ ਪ੍ਰਾਪਰਟੀ ਲਈ ਹੈ, ਜਿੱਥੇ ਪੰਜਾਬ ਹੈਲਪ ਸੈਂਟਰ ਨੂੰ ਸਥਾਪਤ ਕੀਤਾ ਗਿਆ ਹੈ। ਇਸ ਸੈਂਟਰ ਵਿਚ ਅਧਿਕਾਰੀ ਮੌਜੂਦ ਹੋਣਗੇ ਜੋ ਯਾਤਰੀਆਂ ਨੂੰ ਕਿਸੇ ਵੀ ਸਮੱਸਿਆ ਦੇ ਹੱਲ ਲਈ ਹਰ ਸਮੇਂ ਸਹਾਇਤਾ ਪ੍ਰਦਾਨ ਕਰਨਗੇ। ਮੁੱਖ ਮੰਤਰੀ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ “ਜੇਕਰ ਕਿਸੇ ਦਾ ਸਮਾਨ ਲੇਟ ਹੋ ਜਾਂਦਾ ਹੈ, ਕੋਈ ਫਲਾਈਟ ਸਮੇਂ ਸਿਰ ਨਹੀਂ ਮਿਲਦੀ ਜਾਂ ਮਿਸ ਹੋ ਜਾਂਦੀ ਹੈ, ਜਾਂ ਕੋਈ ਬਜ਼ੁਰਗ ਯਾਤਰੀ ਹੋਟਲ ਨਹੀਂ ਜਾਣਾ ਚਾਹੁੰਦਾ, ਤਾਂ ਉਹ ਹੁਣ ਪੰਜਾਬ ਹੈਲਪ ਸੈਂਟਰ ਤੋਂ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ,”।

ਬੁਲਾਰਾ ਨੀਲ ਗਰਗ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਪਣੇ ਲੋਕਾਂ ਦੀ ਸੁਰੱਖਿਆ ਅਤੇ ਆਰਾਮ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੈਲਪ ਸੈਂਟਰ ਹਵਾਈ ਅੱਡੇ ਰਾਹੀਂ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਵੱਖ-ਵੱਖ ਸਥਿਤੀਆਂ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰੇਗਾ।

ਨੀਲ ਗਰਗ ਨੇ ਦੱਸਿਆ ਕਿ ਲੋੜਵੰਦ ਯਾਤਰੀ ਸਿੱਧੇ ਤੌਰ 'ਤੇ ਪੰਜਾਬ ਹੈਲਪ ਸੈਂਟਰ ਦੇ ਹੈਲਪ ਲਾਈਨ ਨੰਬਰ 011-61232182 'ਤੇ ਸੰਪਰਕ ਕਰ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਮਹੱਤਵਪੂਰਨ ਕਦਮ ਨਾਲ ਨਾਗਰਿਕਾਂ ਨੂੰ ਉਨ੍ਹਾਂ ਦੀ ਯਾਤਰਾ ਦੌਰਾਨ ਤੁਰੰਤ ਅਤੇ ਪ੍ਰਭਾਵੀ ਸਹਾਇਤਾ ਪ੍ਰਾਪਤ ਹੋਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'