ਸ੍ਰੀ ਫ਼ਤਹਿਗੜ੍ਹ ਸਾਹਿਬ/9 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ/ ਮਲੇਰੀਏ ਵਿਰੋਧੀ ਗਤੀਵਿਧੀਆਂ ਕਰਕੇ ਫਰਾਈਡੇ ਨੂੰ ਬਤੌਰ ਡਰਾਈ ਡੇਅ ਦੇ ਤੌਰ ਤੇ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਡਾਇਰੈਕਟਰ ਸਿਹਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਥਾਣਿਆਂ ਅੰਦਰ ਕੂਲਰਾਂ , ਫਰਿਜਾਂ ਗਮਲਿਆਂ ਅਤੇ ਹੋਰ ਪਾਣੀ ਖੜਨ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਮੱਛਰ ਦਾ ਲਾਰਵਾ ਮਿਲਣ ਤੇ ਤੁਰੰਤ ਉਸ ਨੂੰ ਨਸ਼ਟ ਕਰਵਾਇਆ ਗਿਆ ਅਤੇ ਸਪਰੇ ਕੀਤੀ ਗਈ। ਉਹਨਾਂ ਦੱਸਿਆ ਕਿ ਥਾਣਿਆਂ ਵਿੱਚ ਜਬਤ ਕੀਤੇ ਗਏ ਪੁਰਾਣੇ ਸਮਾਨ ਸਕੂਟਰ ਮੋਟਰਸਾਈਕਲ ਕਾਰਾਂ ਅਤੇ ਹੋਰ ਚੀਜ਼ਾਂ ਜਿਹਨਾਂ ਵਿੱਚ ਬਾਰਿਸ਼ ਦਾ ਪਾਣੀ ਖੜਾ ਸੀ ਨੂੰ ਵੀ ਤੁਰੰਤ ਖਾਲੀ ਕਰਵਾਕੇ ਸਪਰੇ ਕੀਤੀ ਗਈ ਅਤੇ ਥਾਣਿਆਂ ਵਿਚਲੇ ਸਟਾਫ ਨੂੰ ਡੇਂਗੂ ਮਲੇਰੀਏ ਸਬੰਧੀ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੁਖਾਰ ਦੇ ਸ਼ੱਕੀ ਮਰੀਜ਼ਾਂ ਦਾ ਖੂਨ ਟੈਸਟ ਵੀ ਕੀਤਾ ਗਿਆ। ਇਸ ਮੌਕੇ ਤੇ ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ਨੇ ਇਸ ਵਿਸ਼ੇਸ਼ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸ਼ੁਕਰਵਾਰ ਨੂੰ ਖੁਸਕ ਦਿਨ ਮਨਾਉਣ ਲਈ ਉੱਚ ਅਧਿਕਾਰੀਆਂ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਹੀ ਡੇਂਗੂ ਮਲੇਰੀਏ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਇਸ ਬਰਸਾਤੀ ਮੌਸਮ ਦੌਰਾਨ ਪਾਣੀ ਖੜਨ ਵਾਲੀਆਂ ਥਾਵਾਂ ਕਾਲੇ ਤੇਲ ਦਾ ਛਿੜਕਾ ਕਰਕੇ, ਮੱਛਰ ਦਾਨੀਆ ਮੱਛਰ ਭਜਾਊ ਕਰੀਮਾ/ ਜੰਤਰਾਂ ਦਾ ਇਸਤੇਮਾਲ ਕਰਕੇ, ਜਾਲੀਦਾਰ ਦਰਵਾਜਿਆਂ ਦੀ ਵਰਤੋਂ, ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖ ਕੇ, ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕਰਕੇ ਡੇਂਗੂ/ ਮਲੇਰੀਏ ਤੋਂ ਬਚਿਆ ਜਾ ਸਕਦਾ ਹੈ।