ਸ੍ਰੀ ਫ਼ਤਹਿਗੜ੍ਹ ਸਾਹਿਬ/9 ਅਗਸਤ:
(ਰਵਿੰਦਰ ਸਿੰਘ ਢੀਂਡਸਾ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐੱਨ. ਐੱਸ. ਐੱਸ. ਈਕੋ ਕਲੱਬ ਵੱਲੋਂ ਵਣ ਮਹਾਂਉਤਸਵ ਮਨਾਉਂਦੇ ਹੋਏ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਕੀਤੀ। ਇਸ ਮੌਕੇ ਕਾਲਜ ਵਿੱਚ ਬਤੌਰ ਮਹਿਮਾਨ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਬੱਬੀ ਬਾਦਲ ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ , ਕੁਲਵਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਉਹਨਾਂ ਨੇ ਕਾਲਜ ਵਿੱਚ ਚਲ ਰਹੇ ਈਕੋ ਕਲੱਬ ਅਤੇ ਐਨ. ਐਸ ਐਸ. ਅਤੇ ਯੂਨਿਟ ਦੇ ਕੰਮਾਂ ਦੀ ਸ਼ਲਾਘਾ ਕੀਤੀ। ਓਹਨਾਂ ਨੇ ਆਪਣੇ ਬੱਬੀ ਬਾਦਲ ਚੈਰੀਟੇਬਲ ਫਾਉਂਡੇਸ਼ਨ ਸੁਸਾਇਟੀ ਵਲੋਂ ਕਾਲਜ ਨੂੰ ਫੁੱਟਬਾਲ , ਵਾਲੀਬਾਲ ਅਤੇ ਬਾਸਕਿਟਬਾਲ ਦੀਆਂ ਕਿੱਟਾਂ ਦਿੰਦੇ ਹੋਏ ਕਾਲਜ ਦੇ ਵਿਦਿਆਰਥੀਆਂ ਦੀ ਖੇਡਾਂ ਦੇ ਖੇਤਰ ਵਿੱਚ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਤੇ ਕਾਲਜ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੁਹਿੰਮ ਵਿੱਚ ਕਾਲਜ ਦੇ ਲਗਭਗ 80 ਵਲੰਟੀਅਰਜ਼ ਨੇ ਹਿੱਸਾ ਲਿਆ। ਇਸ ਮੌਕੇ ਐਨ. ਐਸ. ਐਸ. ਦੇ ਪ੍ਰੋਗਰਾਮ ਅਫਸਰ ਪ੍ਰੋ. ਹਰਪ੍ਰੀਤ ਸਿੰਘ ਅਤੇ ਪ੍ਰੋ. ਜਸਵੀਰ ਕੌਰ ,ਡਾ. ਜਸਬੀਰ ਸਿੰਘ ,ਪ੍ਰੋ. ਮਨਦੀਪ ਕੌਰ,ਈਕੋ ਕਲੱਬ ਦੇ ਕੋਆਰਡੀਨੇਟਰ ਡਾ. ਰੂਪ ਕਮਲ ਕੌਰ, ਪ੍ਰੋ. ਵਿਜੇ ਕੁਮਾਰ, ਪ੍ਰੋ.ਬਲਜਿੰਦਰ ਸਿੰਘ ਅਤੇ ਪ੍ਰੋ. ਸਰਬਜੀਤ ਰਾਲਾ ਵੀ ਮੌਜੂਦ ਸਨ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਦੇ ਐਮ. ਏ. ਭਾਗ ਦੂਜਾ ਦੇ ਵਿੱਦਿਆਰਥੀ ਬਿਕਰਮਜੀਤ ਸਿੰਘ ਵੱਲੋਂ ਕੀਤੇ ਗਏ ਯਤਨਾਂ ਦੀ ਪ੍ਰਿੰਸੀਪਲ ਡਾ. ਵਨੀਤਾ ਗਰਗ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ।