Thursday, November 28, 2024  

ਪੰਜਾਬ

ਸਮਰਾਲਾ ਬਾਈਪਾਸ 'ਤੇ ਟੈਕਸੀ ਚਾਲਕ ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮ ਗੱਡੀ ਲੈ ਕੇ ਫਰਾਰ

August 10, 2024

ਸਮਰਾਲਾ, 10 ਅਗਸਤ

ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਨੇੜੇ ਇੱਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਿਸ ਨੂੰ ਬਰਾਮਦ ਹੋਈ। ਜਿਸ 'ਤੇ ਕਈ ਗੋਲੀਆਂ ਲੱਗੀਆਂ ਹੋਈਆਂ ਸਨ। ਮੌਕੇ 'ਤੇ ਪਹੁੰਚੇ ਸਮਰਾਲਾ ਪੁਲਿਸ ਦੇ ਡੀਐਸਪੀ ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਜੋ ਇੱਕ ALTO ਟੈਕਸੀ ਡਰਾਈਵਰ ਹੈ। ਮ੍ਰਿਤਕ ਟੈਕਸੀ ਚਾਲਕ ਨੂੰ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਡਰਾਈਵਰ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਿਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਅਤੇ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ 'ਤੇ ਦੱਸਿਆ ਕਿ ਮ੍ਰਿਤਕ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਮੇਰੇ ਬੇਟੇ ਨੇ ਦੱਸਿਆ ਕਿ ਮੈਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਇਸ ਲਈ ਉਹ ਲੁਧਿਆਣੇ ਜਾ ਰਿਹਾ ਹੈ। ਉਸ ਤੋਂ ਬਾਅਦ ਦੁਬਾਰਾ ਤੜਕੇ ਫੋਨ ਆਉਂਦਾ ਹੈ ਅਤੇ ਕਹਿੰਦਾ ਹੈ ਕਿ ਪਾਪਾ ਮੇਰੇ ਗੋਲੀ ਲੱਗੀ ਹੈ। ਅਸੀਂ ਉਸ ਤੋਂ ਬਾਅਦ ਘਬਰਾ ਗਏ। ਮ੍ਰਿਤਕ ਰਵੀ ਦਾ ਡੇਢ ਸਾਲ ਪਹਿਲਾ ਵਿਆਹ ਹੋਇਆ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'