Wednesday, November 27, 2024  

ਪੰਜਾਬ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਕੀਤਾ ਜਾਰੀ

August 10, 2024

ਸ੍ਰੀ ਫ਼ਤਹਿਗੜ੍ਹ ਸਾਹਿਬ/10 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਿਰਮਲ ਡੇਰਾ ਖੇੜਾ ਹੰਸਾਲੀ ਸਾਹਿਬ ਵਿਖੇ ਅੱਜ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਜਾਰੀ ਕਰਦਿਆਂ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਜਿਹੇ ਮਹਾਂ-ਪੁਰਸ਼ ਹਮੇਸ਼ਾਂ ਸੰਗਤ ਨੂੰ ਗੁਰੂ ਦੇ ਲੜ ਲਾਉਣ ਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਦੇ ਹਨ । ਉਨ੍ਹਾਂ ਸੰਗਤ ਨੂੰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਮੌਜੂਦਾ ਡੇਰਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਜੀ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਲੋਕ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ ਜੋ ਕਿ ਸਹੀ ਅਰਥਾਂ ਵਿੱਚ ਬਾਬਾ ਜੀ ਨੂੰ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡੇਰਾ ਹੰਸਾਲੀ ਸਾਹਿਬ ਦੇ ਸੇਵਾਦਾਰ ਅਤੇ ਸ਼ਰਧਾਲੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।  

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'