ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ , ਪੰਜਾਬ ,ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਸਿਹਤ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਅੰਦਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਨੂੰ ਅਲਟਰਾਸਾਊਂਡ ਅਤੇ ਐਕਸਰੇ ਸੇਵਾਵਾਂ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਉਪਰੋਕਤ ਦਾਅਵਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਦੀਆਂ ਓ.ਪੀ.ਡੀ ਸਲਿਪਾਂ/ ਫਾਈਲਾਂ ਚੈਕ ਕਰਨ ਸਮੇਂ ਕੀਤਾ। ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਡਾਕਟਰਾਂ ਵੱਲੋਂ ਸਾਰੇ ਮਰੀਜ਼ਾਂ ਨੂੰ ਅਲਟਰਾਸਾਊਂਡ ਹਸਪਤਾਲ ਦੇ ਅੰਦਰੋਂ ਹੀ ਕਰਵਾਉਣ ਲਈ ਲਿਖਿਆ ਹੋਇਆ ਸੀ ਅਤੇ ਲੋੜੀਂਦੀਆਂ ਸਾਰੀਆਂ ਦਵਾਈਆਂ ਵੀ ਹਸਪਤਾਲ ਦੇ ਅੰਦਰਲੀਆਂ ਹੀ ਲਿਖੀਆਂ ਹੋਈਆਂ ਸਨ । ਉਹਨਾਂ ਇਸ ਸਬੰਧੀ ਮਰੀਜ਼ਾਂ ਨਾਲ ਗੱਲਬਾਤ ਕਰਨ ਉਪਰੰਤ ਤਸੱਲੀ ਪ੍ਰਗਟ ਕੀਤੀ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖੋਲੇ ਗਏ 20 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 458530 ਮਰੀਜ਼ਾਂ ਨੇ ਆਪਣਾ ਮੁਫਤ ਇਲਾਜ ਕਰਵਾਇਆ ਹੈ ਜਦਕਿ 63023 ਮਰੀਜ਼ਾਂ ਦੇ ਲੈਬ ਟੈਸਟ ਮੁਫਤ ਕੀਤੇ ਗਏ ਹਨ।ਉਹਨਾਂ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ ਨੂੰ ਕਿਹਾ ਕਿ ਸਰਕਾਰ ਦੀ ਨੀਤੀ ਅਨੁਸਾਰ ਹੁਣ ਉਹਨਾਂ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਹੀਂ ਪਵੇਗੀ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਫਿਰ ਵੀ ਜੇਕਰ ਕਿਸੇ ਨੂੰ ਕੋਈ ਕਿਸੇ ਕਿਸਮ ਦੀ ਦਿੱਕਤ ਆ ਰਹੀ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ. ਨੀਰੂ ਸਿਆਲ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਜਸਵਿੰਦਰ ਕੌਰ ਵੀ ਮੌਜੂਦ ਸਨ।