Wednesday, November 27, 2024  

ਪੰਜਾਬ

ਖੁਦ ਨੂੰ ਗੈਂਗਸਟਰ ਦੱਸ ਕੇ ਵਿਦੇਸ਼ੀ ਨੰਬਰ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਦੋ ਨੌਜਵਾਨ ਗ੍ਰਿਫਤਾਰ

August 13, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਵਿਦੇਸ਼ੀ ਫੋਨ ਨੰਬਰ ਤੋਂ ਖੁਦ ਨੂੰ ਗੈਂਗਸਟਰ ਵਿੱਕੀ ਪਟਿਆਲ ਦੱਸ ਕੇ ਇੱਕ ਵਪਾਰੀ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਕਥਿਤ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਇਸ ਮਾਮਲੇ 'ਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਪੀ.(ਡੀ) ਰਕੇਸ਼ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਬਡਾਲੀ ਆਲਾ ਸਿੰਘ ਦੇ ਅੰਕੁਰ ਮੜਕਨ ਨਾਮਕ ਵਪਾਰੀ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸਦੇ ਫੋਨ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਤੇ ਕਾਲ ਕਰਨ ਵਾਲੇ ਵੱਲੋਂ ਖੁਦ ਨੂੰ ਗੈਂਗਸਟਰ ਦੱਸਦੇ ਹੋਏ ਉਸ ਤੋਂ ਧਮਕੀ ਭਰੇ ਲਹਿਜ਼ੇ ਵਿੱਚ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਜਿਸ ਤੋਂ ਕੁਝ ਚਿਰ ਬਾਅਦ ਉਸਦੇ ਪਿਤਾ ਦੇ ਫੋਨ 'ਤੇ ਵੀ ਕਾਲ ਕਰਕੇ ਫਿਰੌਤੀ ਦੇਣ ਜਾਂ ਅੰਜ਼ਾਮ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਗਿਆ।ਜਿਸ ਤੋਂ ਕੁਝ ਦਿਨ ਬਾਅਦ ਰਾਤ ਨੂੰ ਕਰੀਬ ਇੱਕ ਵੱਜੇ ਆਈ 10 ਕਾਰ 'ਚ ਆਏ ਵਿਅਕਤੀਆਂ ਵੱਲੋਂ ਉਨਾਂ ਦੇ ਘਰ 'ਤੇ ਇੱਟਾਂ ਰੋੜੇ ਮਾਰੇ ਗਏ।ਐਸ.ਪੀ.(ਡੀ) ਰਕੇਸ਼ ਯਾਦਵ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਡੀ.ਐਸ.ਪੀ. ਬਸੀ ਪਠਾਣਾ ਮੋਹਿਤ ਸਿੰਗਲਾ ਅਤੇ ਐਸ.ਐਚ.ਓ. ਥਾਣਾ ਬਡਾਲੀ ਆਲਾ ਸਿੰਘ ਇੰਸਪੈਕਟਰ ਅਮਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਬਣਾਈ ਗਈ ਜਿਸ ਨੇ ਅ/ਧ 308,3(5) ਬੀ.ਐਨ.ਐਸ. ਤਹਿਤ ਦਰਜ ਕੀਤੇ ਗਏ ਇਸ ਮੁਕੱਦਮੇ ਦੀ ਤਫਤੀਸ਼ ਵਿਗਿਆਨਿਕ ਢੰਗ ਨਾਲ ਕਰਕੇ ਇਸ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਨੌਜਵਾਨਾਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਨਾਂ ਦੀ ਪਹਿਚਾਣ ਪ੍ਰਿੰਸ ਕੁਮਾਰ ਵਾਸੀ ਸਮਾਣਾ(ਪਟਿਆਲਾ) ਅਤੇ ਸਤਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।ਐਸ.ਪੀ. ਰਕੇਸ਼ ਯਾਦਵ ਨੇ ਦੱਸਿਆ ਕਿ ਪ੍ਰਿੰਸ ਕੁਮਾਰ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਮੋਹਾਲੀ ਵਿਖੇ ਟੈਕਸੀ ਚਲਾਉਂਦਾ ਹੈ ਤੇ ਬਡਾਲੀ ਆਲਾ ਸਿੰਘ ਵਿਖੇ ਕਿਰਾਏ 'ਤੇ ਰਹਿੰਦਾ ਹੈ ਤੇ ਨਸ਼ੇ ਦਾ ਆਦੀ ਹੋਣ ਕਰਕੇ ਉਸਨੇ ਕਾਫੀ ਲੋਕਾਂ ਦੇ ਪੈਸੇ ਦੇਣੇ ਸਨ ਜਿਸ ਦੀ ਪੂਰਤੀ ਲਈ ਉਸਨੇ ਖਮਾਣੋਂ ਵਿਖੇ ਰਹਿ ਰਹੇ ਸਤਿੰਦਰ ਸਿੰਘ ਦੇ ਨਾਲ ਮਿਲ ਕੇ ਅੰਕੁਰ ਮੜਕਨ ਤੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਤੇ ਉਨਾਂ ਨੇ ਵਿਦੇਸ਼ 'ਚ ਬੈਠੇ ਕਿਸੇ ਵਿਅਕਤੀ ਰਾਹੀਂ ਪਹਿਲਾਂ ਵਪਾਰੀ ਤੋਂ ਫਿਰੌਤੀ ਮੰਗੀ ਤੇ ਫਿਰ ਉਸਨੂੰ ਡਰਾਉਣ ਲਈ ਉਸਦੇ ਘਰ 'ਤੇ ਹਮਲਾ ਵੀ ਕੀਤਾ।ਐਸ.ਪੀ. ਰਕੇਸ਼ ਯਾਦਵ ਨੇ ਕਿਹਾ ਕਿ ਐਸ.ਐਚ.ਓ. ਬਡਾਲੀ ਆਲਾ ਸਿੰਘ ਇੰਸਪੈਕਟਰ ਅਮਰਦੀਪ ਸਿੰਘ ਨੇ ਬੜੀ ਸੂਝਬੂਝ ਅਤੇ ਦਲੇਰੀ ਨਾਲ ਇਸ ਵਾਰਦਾਤ ਨੂੰ ਸੁਲਝਾਇਆ ਹੈ ਜਿਨਾਂ ਦੀ ਟੀਮ ਵੱਲੋਂ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਵਾਰਾਦਤ 'ਚ ਵਰਤੀ ਗਈ ਆਈ 10 ਗਰੈਂਡ ਕਾਰ ਅਤੇ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਤਫਤੀਸ਼ ਹਾਲੇ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'