ਭਵਾਨੀਗੜ੍ਹ,13 ਅਗਸਤ (ਰਾਜ ਖੁਰਮੀ)
ਪੱਛਮੀ ਬੰਗਾਲ ਚ ਬੀਤੇ ਦਿਨ ਇੱਕ ਮੈਡੀਕਲ ਕਾਲਜ ਦੀ ਮਹਿਲਾ ਡਾਕਟਰ ਨਾਲ ਵਾਪਰੀ ਅਣਮਨੁੱਖੀ ਵਾਰਦਾਤ ਦੇ ਰੋਸ ਵਜੋਂ ਮੰਗਲਵਾਰ ਨੂੰ ਪੀ ਸੀ ਐੱਮ.ਐੱਸ.ਏ ਸੰਗਰੂਰ ਦੇ ਸੱਦੇ ਤੇ ਸਮੂਹ ਮੈਡੀਕਲ, ਪੈਰਾ ਮੈਡੀਕਲ ਅਤੇ ਸਮੂਹ ਸਟਾਫ ਨੇ ਇੱਥੇ ਸੀ.ਐੱਚ ਸੀ ਦੇ ਮੁੱਖ ਗੇਟ ਤੇ ਐਮਰਜੈਂਸੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਵੇਰੇ 8 ਤੋਂ 10 ਵਜੇ ਤੱਕ ਦੇ ਘੰਟੇ ਓ.ਪੀ.ਡੀ ਸੇਵਾਵਾਂ ਨੂੰ ਪੂਰਨ ਤੌਰ ਤੇ ਠੱਪ ਰੱਖਿਆ ਗਿਆ। ਇਸ ਮੌਕੇ ਪੀ.ਸੀ.ਐੱਮ.ਐੱਸ.ਏ ਸੰਗਰੂਰ ਦੇ ਮੀਤ ਪ੍ਰਧਾਨ ਡਾ. ਵਿਕਰਮਪਾਲ ਸਿੰਘ ਤੇ ਹੋਰ ਆਗੂਆਂ ਸਮੇਤ ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸਮਾਜ 'ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਟਾਫ ਵੱਲੋਂ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਪਰ ਅਜਿਹੀਆਂ ਘਟਨਾਵਾਂ ਕਾਰਨ ਉਨ੍ਹਾਂ ਦੇ ਮਨ ਵਿੱਚ ਅਸੁਰੱਖਿਆ ਦਾ ਡਰ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜਿਕ ਤੱਤਾਂ ਖਿਲਾਫ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਐਲ.ਐੱਚ ਵੀ ਤੇ ਏ.ਐਨ.ਐਮ ਯੂਨੀਅਨ ਦੀ ਸੂਬਾ ਪ੍ਰਧਾਨ ਸੁਸ਼ਮਾ ਅਰੋੜਾ ਆਦਿ ਨੇ ਵੀ ਆਪਣੇ ਸਾਥੀਆਂ ਸਮੇਤ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।