ਸ੍ਰੀ ਫ਼ਤਹਿਗੜ੍ਹ ਸਾਹਿਬ/14 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ ਨਰਸਿੰਗ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲ, ਅਮਲੋਹ ਵਿਖੇ ਅਤੇ ਯੂਨੀਵਰਸਿਟੀ ਦੇ ਆਸ-ਪਾਸ ਦੇ ਇਲਾਕਿਆਂ ਵਿਚ “ਨਸ਼ਿਆਂ ਨੂੰ ਨਾ ਕਹੋ” ਵਿਸ਼ੇ ‘ਤੇ ਨਸ਼ਾ ਮੁਕਤ ਭਾਰਤ ਅਭਿਆਨ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਐਮ.ਐਸ.ਸੀ. ਨਰਸਿੰਗ ਦੂਜੇ ਸਾਲ ਅਤੇ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਕਾਰਨਾਂ, ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ। ਡੀ.ਬੀ.ਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੋਲ-ਪਲੇਇੰਗ ਅਭਿਆਸਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜੋ ਸਿਹਤਮੰਦ ਜੀਵਨ ਸ਼ੈਲੀ ਦੀਆਂ ਚੋਣਾਂ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹਨ।ਇਕਬਾਲ ਸਿੰਘ ਪ੍ਰਿੰਸੀਪਲ ਸਰਕਾਰੀ ਸਕੂਲ ਅਮਲੋਹ ਨੇ ਵੀ ਇਸ ਵਿਸ਼ੇ 'ਤੇ ਪ੍ਰੇਰਨਾਦਾਇਕ ਭਾਸ਼ਣ ਦੇ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ।ਡਾ. ਲਵਸਮਪੁਰਨਜੋਤ ਕੌਰ ਪ੍ਰਿੰਸੀਪਲ, ਫੈਕਲਟੀ ਆਫ ਨਰਸਿੰਗ ਨੇ ਕਿਹਾ ਕਿ ਇਹ ਪਹਿਲਕਦਮੀਆਂ ਜਿੱਥੇ ਨਸ਼ਿਆਂ ਕਾਰਨ ਪੈਦਾ ਹੁੰਦੇ ਖਤਰਿਆਂ ਬਾਰੇ ਆਗਾਹ ਕਰਦੀਆਂ ਹਨ ਉੱਥੇ ਹੀ ਸਮਾਜ ਨੂੰ ਜਾਗਰੂਕ ਵੀ ਕਰਦੀਆਂ ਹਨ।