ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਦੇ ਗਿੱਧਾ ਕਲੱਬ ਵੱਲੋਂ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਫੁੱਲਾਂ ਅਤੇ ਰੰਗੋਲੀ ਨਾਲ ਸਜਾਇਆ ਗਿਆ। ਇਸ ਸਮਾਗਮ ਵਿੱਚ 400 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਮਹਿੰਦੀ, ਪ੍ਰਾਂਦੇ, ਪੀਂਘਾਂ, ਅਤੇ ਰਵਾਇਤੀ ਨੱਚਣ ਗਾਉਣ ਵਿੱਚ ਭਰਪੂਰ ਰੁਚੀ ਦਿਖਾਉਂਦੇ ਹੋਏ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਦੇ ਪ੍ਰਿੰਸੀਪਲ ਡਾ: ਲਖਵੀਰ ਸਿੰਘ ਨੇ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਸਟਾਫ਼ ਅਤੇ ਵਿਦਿਆਰਥੀਆਂ ਦੀਆਂ ਪ੍ਰਬੰਧਕ ਕਮੇਟੀਆਂ, ਵਿਸ਼ੇਸ਼ ਤੌਰ 'ਤੇ ਗਿੱਧਾ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲੈਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਬੀ.ਟੈਕ. ਪਹਿਲੇ ਸਾਲ ਦੀ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਅਮ੍ਰਿਤਜੋਤ ਕੌਰ ਨੇ ਇਸ ਸਮਾਗਮ ਵਿੱਚ 'ਮਿਸ ਤੀਜ' ਦਾ ਖਿਤਾਬ ਹਾਸਲ ਕੀਤਾ। ਸਮਾਗਮ ਦੀ ਸਮਾਪਤੀ ਕਾਲਜ ਦੀ ਗਿੱਧਾ ਟੀਮ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਦੇ ਨਾਲ ਹੋਈ ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ।