ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਬੀਤੀ ਦਿਨੀ 78ਵੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਗੱਤਕਾ ਟੀਮ ਨੇ ਜਥੇਦਾਰ ਸੁਖਦੇਵ ਸਿੰਘ ਅਤੇ ਤਲਵਿੰਦਰ ਸਿੰਘ ਗੱਤਕਾ ਕੋਚ ਦੀ ਯੋਗ ਅਗਵਾਈ ਹੇਠ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਦਿਖਾਏ। ਤਲਵਿੰਦਰ ਸਿੰਘ ਗੱਤਕਾ ਕੋਚ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਉਡੀਸ਼ਾ ਤੋਂ ਗੋਤੀਪੂਆਂ ਆਰਟ , ਉਤਰ ਪ੍ਰਦੇਸ਼ ਤੋਂ ਕਥਕ ਡਾਂਸ, ਬੈਸਟ ਬੰਗਾਲ ਤੋਂ ਨਾਤੂਯਾ ਆਰਟ, ਅਤੇ ਪੰਜਾਬ ਰਾਜ ਤੋਂ ਗਤਕਾ ਟੀਮ ਅਤੇ ਭੰਗੜਾ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੁ ਦੱਤਾਤ੍ਰੇਯ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਇਲਾਵਾ ਹੋਰ ਵੀ ਰਾਜਨੀਤਕ ਹਸਤੀਆ ਨੇ ਸਮਾਗਮ ਵਿਚ ਸਿਰਕਤ ਕੀਤੀ। ਯੂਨੀਵਰਸਿਟੀ ਦੇ ਵਾਇਸ ਚਾਸਲਰ ਡਾਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾਕਟਰ ਐਸ. ਪੀ ਸਿੰਘ ਓਬਰਾਏ ਦੇ ਸਹਿਯੋਗ ਨਾਲ ਗੱਤਕਾ ਦਾ ਇਕ ਸਾਲਾ ਕੋਰਸ 12ਵੀ ਕਲਾਸ ਤੋਂ ਬਾਅਦ ਕਰਵਾਇਆ ਜਾ ਰਿਹਾ ਹੈ ਅਤੇ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਜਿਥੇ ਵੱਖ ਵੱਖ ਪ੍ਰੋਗਰਾਮਾ ਵਿੱਚ ਗੱਤਕੇ ਦਾ ਵਧੀਆ ਪ੍ਰਦਸ਼ਨ ਕਰ ਚੁੱਕੀ ਹੈ, ਓਥੇ ਹੀ ਲਗਾਤਾਰ ਤਿੰਨ ਸਾਲਾਂ ਤੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਚੈਮਪੀਅਨਸ਼ਿਪ ਵੀ ਜਿੱਤਦੀ ਆ ਰਹੀ ਹੈ।