ਸ੍ਰੀ ਚਮਕੌਰ ਸਾਹਿਬ, ਕੁਲਦੀਪ ਸਿੰਘ ਓਇੰਦ)17 ਅਗਸਤ
ਚਮਕੌਰ ਸਾਹਿਬ ਸਭ ਡਵੀਜਨ ਦੇ ਨਵੇਂ ਡੀਐਸਪੀ ਮਨਜੀਤ ਸਿੰਘ ਔਲਖ ਨੇ ਆਪਣਾ ਚਾਰਜ ਸੰਭਾਲ ਲਿਆ ਹੈ । ਸ੍ਰੀ ਔਲਖ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਨੌਜਵਾਨ ਬੱਚਿਆਂ 'ਤੇ ਪੂਰੀ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਾਬਾਲਿਗ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਵਾਹਨ ਚਲਾਉਣ ਦੀ ਆਗਿਆ ਨਾ ਦੇਣ, ਕਿਉਂਕਿ ਇਨ੍ਹਾਂ ਨਾਬਾਲਿਗ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੁੰਦੀ, ਜਿਸ ਕਾਰਨ ਕਈ ਵਾਰ ਇਹ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਦਾ ਗੈਰਕਾਨੂੰਨੀ ਕਾਰੋਬਾਰ ਬਰਦਾਸਤ ਨਹੀਂ ਕੀਤਾ ਜਾਵੇਗਾ, ਅਜਿਹੇ ਕਾਰੋਬਾਰੀਆਂ ਨੂੰ ਨੱਥ ਪਾਉਣ ਲਈ ਉਨ੍ਹਾਂ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।