ਬਲਵੀਰ ਲਹਿਰਾ ਮੱਖੂ/17 ਅਗਸਤ:
ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਵੱਲੋਂ ਜਨਰਲ ਸਕੱਤਰ ਪੰਜਾਬ ਜਸਵੰਤ ਸਿੰਘ ਗੱਟਾ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਲੋਕਾਂ 'ਤੇ ਥਾਪੇ ਗਏ ਜਾਬਰ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਮ ਸਿੰਘ, ਸਵਰਨ ਸਿੰਘ, ਹਰਮਿੰਦਰ ਸਿੰਘ ਸੰਘੇੜਾ, ਮਹਾਵੀਰ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।