ਮੱਲਪਰ ਅੜਕਾਂ 17 ਅਗਸਤ 2024 ( ਜਗਤਾਰ ਸਿੰਘ ਜੱਬੋਵਾਲ)
ਪੰਜਾਬ ਸਰਕਾਰ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਸਾਬਕਾ ਸਰਪੰਚ ਬੀਬੀ ਜਸਵਿੰਦਰ ਕੌਰ ਜੱਬੋਵਾਲ ਨੇ ਨਸ਼ਾ ਵਿਰੋਧੀ ਮੁਹਿੰਮ 'ਚ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਸ਼ੇ ਨੂੰ ਬੰਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਸਰਪੰਚ ਬੀਬੀ ਜਸਵਿੰਦਰ ਕੌਰ ਜੱਬੋਵਾਲ ਨੂੰ ਵਿਸ਼ੇਸ਼ ਸਨਮਾਨ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਹੈ। ਇਸ ਮੌਕੇ ਮਾਣਯੋਗ ਵਿਧਾਇਕ ਡਾਕਟਰ ਨਛੱਤਰ ਪਾਲ ਜੀ ਮਾਣਯੋਗ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਰੰਧਾਵਾ ਅਤੇ ਐੱਸ ਐੱਸ ਪੀ ਡਾ ਮਹਿਤਾਬ ਸਿੰਘ ਜੀ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਵੀ ਹਾਜ਼ਰ ਸਨ। ਐੱਸ ਐੱਸ ਪੀ ਨੇ ਕਿਹਾ ਕਿ ਸਰਪੰਚ ਨੇ ਪਹਿਲੇ ਦਿਨ ਤੋਂ ਹੀ ਨਸ਼ੇ ਨੂੰ ਠੱਲ੍ਹ ਪਾ ਕੇ ਰੱਖੀ ਹੈ। ਸਰਪੰਚ ਵਧਾਈ ਦੇ ਪਾਤਰ ਹਨ। ਬੀਬੀ ਜਸਵਿੰਦਰ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ ਅਤੇ ਉਹਨਾਂ ਦੀ ਟੀਮ ਵੱਲੋਂ ਦਿਨ ਰਾਤ ਯਤਨ ਕੀਤੇ ਕੀਤੇ ਗਏ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਕੀਤਾ ਜਾਵੇ । ਜਿਸ ਵਿੱਚ ਪਿੰਡ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ। ਇਸ ਸਨਮਾਨ ਪੱਤਰ ਦਾ ਸਿਹਰਾ ਗ੍ਰਾਮ ਪੰਚਾਇਤ ਜੱਬੋਵਾਲ ਅਤੇ ਸਮਾਜ ਸੇਵੀ ਸੁਸਾਇਟੀ ਤੇ ਪਿੰਡ ਵਾਸੀਆਂ ਨੂੰ ਜਾਂਦਾ ਹੈ। ਅੱਗੇ ਤੋਂ ਵੀ ਪਿੰਡ ਦੀ ਇਸ ਤੇਰਾ ਸੇਵਾ ਕਰਦੇ ਰਹਿਣਗੇ।