Wednesday, November 27, 2024  

ਪੰਜਾਬ

ਹੈਰੀਟੇਜ ਸਕੂਲ ਦੇ 180 ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣੇ ਗਏ

August 17, 2024

ਭਵਾਨੀਗੜ੍ਹ 17 ਅਗਸਤ( ਰਾਜ ਖੁਰਮੀ )

ਖੇਡਾਂ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਥਿਤੀ ਨੂੰ ਮਜ਼ਬੂਤ ਕਰਦੀਆਂ ਹਨ, ਇਸ ਗੱਲ ਨੂੰ ਮੁੱਖ ਰੱਖਦਿਆਂ ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 68ਵੇਂ ਪੰਜਾਬ ਰਾਜ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ 207 ਸੋਨ, 38 ਸਿਲਵਰ, 16 ਕਾਂਸੀ ਮੈਡਲ ਪ੍ਰਾਪਤ ਕੀਤੇ ।ਬਾਸਕਟਬਾਲ, ਤੈਰਾਕੀ, ਕਿੱਕ-ਬਾਕਸਿੰਗ, ਬਾਕਸਿੰਗ, ਨੈੱਟਬਾਲ, ਹਾਕੀ, ਕ੍ਰਿਕਟ, ਫੁੱਟਬਾਲ, ਬੇਸਬਾਲ, ਸਾਫਟਬਾਲ, ਸ਼ਤਰੰਜ, ਬੈਡਮਿੰਟਨ, ਸਕੇਟਿੰਗ ਆਦਿ ਦੇ ਖੇਡ ਮੁਕਾਬਲਿਆਂ ਵਿੱਚ 411 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜ਼ਿਲ੍ਹਾ ਪੱਧਰ ਤੇ 180 ਖਿਡਾਰੀਆਂ ਦੀ ਚੋਣ ਕੀਤੀ ਗਈ। ਜ਼ੋਨਲ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿੱਚ ਅੰਡਰ-19 (ਲੜਕੀਆਂ) ਵਰਗ ਨੇ ਪਹਿਲਾ, ਅੰਡਰ-19 (ਲੜਕੇ) ਵਰਗ ਵਿੱਚ ਦੂਜਾ ਸਥਾਨ, ਤੈਰਾਕੀ ਟੂਰਨਾਮੈਂਟ ਵਿੱਚ 11 ਖਿਡਾਰੀਆਂ ਨੇ ਪਹਿਲਾ ਸਥਾਨ, ਸਕੇਟਿੰਗ ਟੂਰਨਾਮੈਂਟ ਵਿੱਚ 16 ਖਿਡਾਰੀਆਂ ਨੇ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ। ਬਾਕਸਿੰਗ ਟੂਰਨਾਮੈਂਟ ਵਿੱਚ ਸੱਤ ਖਿਡਾਰੀ ਪਹਿਲੇ, ਕਿੱਕ ਬਾਕਸਿੰਗ ਵਿੱਚ ਅੱਠ ਖਿਡਾਰੀ ਪਹਿਲੇ ਅਤੇ ਤਿੰਨ ਖਿਡਾਰੀ ਦੂਜੇ ਸਥਾਨ 'ਤੇ ਰਹੇ, ਨੈੱਟਬਾਲ ਅੰਡਰ (14, 17, 19) ਲੜਕੀਆਂ, ਅੰਡਰ (14, 17) ਲੜਕੇ ਪਹਿਲੇ, ਹਾਕੀ (ਅੰਡਰ -19)ਲੜਕੇ ਪਹਿਲੇ ਸਥਾਨ ਤੇ, ਫੁੱਟਬਾਲ (ਅੰਡਰ-19)ਲੜਕੇ ਦੂਜੇ ਸਥਾਨ ਤੇ, ਬੇਸਬਾਲ ਖਿਡਾਰੀ (ਅੰਡਰ-17, 19) ਪਹਿਲੇ ਸਥਾਨ ਤੇ, ਸਾਫਟਬਾਲ ਅੰਡਰ (14, 17, 19) ਲੜਕੀਆਂ ਪਹਿਲੇ ਸਥਾਨ ਤੇ, ਕ੍ਰਿਕਟ ਅੰਡਰ 17 ਲੜਕੇ ਪਹਿਲੇ, ਸ਼ਤਰੰਜ ਦੇ ਖਿਡਾਰੀ ਦੂਜੇ ਅਤੇ ਤੀਸਰੇ, ਬੈਡਮਿੰਟਨ ਅੰਡਰ 19 ਲੜਕੀਆਂ ਦੂਜੇ ਸਥਾਨ ਤੇ ਰਹੀਆਂ। ਖਿਡਾਰੀਆਂ ਨੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ। ਖਿਡਾਰੀਆਂ ਦੀ ਇਸ ਸਫ਼ਲਤਾ ਦਾ ਸਿਹਰਾ ਸਕੂਲ ਦੇ ਖੇਡ ਕੋਚ ਨੂੰ ਜਾਂਦਾ ਹੈ ਜਿਨ੍ਹਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਉਨ੍ਹਾਂ ਨੂੰ ਅਭਿਆਸ ਕਰਵਾਇਆ ਕਿਉਂਕਿ ਇਨ੍ਹਾਂ ਖੇਡਾਂ ਦੇ ਨਤੀਜਿਆਂ ਨੂੰ ਦੇਖਦਿਆਂ ਕੋਚਾਂ ਅਤੇ ਖਿਡਾਰੀਆਂ ਦੀ ਸਖ਼ਤ ਮਿਹਨਤ ਸਾਫ਼ ਨਜ਼ਰ ਆਉਂਦੀ ਹੈ। ਇਹ ਖਿਡਾਰੀ ਦੇ ਸਰਵਪੱਖੀ ਵਿਕਾਸ ਦਾ ਸੂਚਕ ਹੈ। ਇਸ ਮੌਕੇ ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਸ੍ਰੀਮਤੀ ਆਸ਼ਿਮਾ ਮਿੱਤਲ ਅਤੇ ਸਕੂਲ ਦੇ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਵਿਦਿਆਰਥੀਆਂ ਦੀ ਹੱਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਅਤੇ ਰਾਸ਼ਟਰੀ ਪੱਧਰ 'ਤੇ ਖੇਡਣ ਦੇ ਨਾਲ-ਨਾਲ ਉੱਚੀ ਉਡਾਰੀ ਮਾਰਨ ਲਈ ਪ੍ਰੇਰਿਤ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ