Wednesday, November 27, 2024  

ਪੰਜਾਬ

ਅਗਰਵਾਲ ਸਭਾ ਨਾਭਾ ਵੱਲੋਂ ਕਰਵਾਇਆ ਗਿਆ 'ਤੀਆਂ ਦਾ ਮੇਲਾ ਯਾਦਗਾਰੀ ਹੋ ਨਿੱਬੜਿਆ

August 21, 2024

ਨਾਭਾ 20 ਅਗਸਤ (ਵਰਿੰਦਰ ਵਰਮਾ)

ਅਗਰਵਾਲ ਸਭਾ ਨਾਭਾ ਵੱਲੋਂ ਮੇਲਾ ਤੀਆਂ ਦਾ ਮਹਾਰਾਜਾ ਅਗਰਸੈਨ ਪਾਰਕ, ਪਟਿਆਲਾ ਗੇਟ ਵਿਖੇ ਬੜ੍ਹੀ ਧੂਮ-ਧਾਮ ਨਾਲ ਮਨਾਉਂਦੇ ਯਾਦਗਾਰੀ ਹੋ ਕੇ ਨਿਬੜਿਆ। ਇਸ ਮੇਲੇ ਵਿੱਚ ਭੰਗੜਾ, ਗਿੱਧਾ, ਕਿੱਕਲੀ, ਬੱਚਿਆਂ ਲਈ ਝੂਲੇ ਆਦਿ ਦਾ ਖ਼ਾਸ ਪ੍ਰਬੰਧ ਕੀਤਾ ਗਿਆ। ਇਹ ਮੇਲਾ ਅਗਰਵਾਲ ਸਭਾ ਸਰਪ੍ਰਸਤ ਸੂਰਜ ਭਨ ਸਿੰਗਲਾ, ਚੇਅਰਮੈਨ ਅਸ਼ੋਕ ਬਾਂਸਲ, ਪ੍ਰਧਾਨ ਰਵਨੀਸ਼ ਗੋਇਲ, ਸਮੂਹ ਮੈਂਬਰ, ਯੂਥ ਵਿੰਗ ਅਤੇ ਮਹਿਲਾ ਵਿੰਗ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਪਾਰ ਮੰਡਲ ਵਾਈਸ ਪ੍ਰਧਾਨ ਪੰਜਾਬ ਰਾਜੇਸ਼ ਬਾਂਸਲ ਬੱਬੂ ਅਤੇ ਉਨ੍ਹਾਂ ਦੀ ਸੁਪਤਨੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਮੇਲੇ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਗਿਰਧਾਰੀ ਲਾਲ ਬਾਂਸਲ, ਪਰਮੋਦ ਜਿੰਦਲ, ਮੋਹਨ ਆਦਿ ਹਾਜਰ ਸਨ। ਉਹਨਾਂ ਕਿਹਾ ਕਿ ਇਹ ਤਿਓਹਾਰ ਸਾਉਣ ਮਹੀਨੇ ਨੂੰ ਬਰਸਾਤ ਦੇ ਦਿਨਾਂ ਵਜੋਂ ਜਾਣਿਆ ਜਾਂਦਾ ਹੈ ਤੇ ਇਸ ਮਹੀਨੇ ਵਿਚ ਹੋਣ ਵਾਲੀਆਂ ਭਾਰੀ ਬਾਰਿਸ਼ਾਂ ਮੌਸਮ ਨੂੰ ਸੁਹਾਵਣਾ ਬਣਾ ਦਿੰਦੀਆਂ ਹਨ, ਜਿਸ ਕਾਰਨ ਇਸ ਮਹੀਨੇ ਦਾ ਹਰ ਇਕ ਨੂੰ ਇੰਤਜ਼ਾਰ ਰਹਿੰਦਾ ਹੈ ਤੇ ਪੰਜਾਬ ਅੰਦਰ ਇਸ ਮਹੀਨੇ ਨਾਲ ਕਈ ਤਰ੍ਹਾਂ ਦੇ ਤਿਉਹਾਰ ਤੇ ਮੇਲੇ ਸੰਬੰਧ ਰੱਖਦੇ ਹਨ। ਜਿਨ੍ਹਾਂ ਵਿਚੋਂ ਧੀਆਂ-ਧਿਆਣੀਆਂ ਵਲੋਂ ਮਨਾਇਆ ਜਾਣ ਵਾਲਾ ਤੀਆਂ ਦਾ ਤਿਉਹਾਰ ਕਾਫੀ ਮਸ਼ਹੂਰ ਹੈ ਪਰ ਸਮੇਂ ਦੀ ਤੇਜ਼ ਚਾਲ ਨੇ ਤੀਆਂ ਦੇ ਤਿਉਹਾਰ ਨੂੰ ਬਹੁਤ ਪਿੱਛੇ ਛੱਡ ਦਿੱਤਾ ਹੈ। ਅੱਜਕਲ ਤੀਆਂ ਮਨਾਉਣ ਦਾ ਸ਼ੱਕ ਵੀ ਘੱਟ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪਿੰਡਾਂ ਆਦਿ ਵਿਚ ਤੀਆਂ ਮੌਕੇ ਲੱਗਣ ਵਾਲੀਆਂ ਰੌਣਕਾਂ ਹੁਣ ਘੱਟ ਹੀ ਦਿਖਾਈ ਦਿੰਦੀਆਂ ਹਨ ਤੇ ਇਸ ਤਿਉਹਾਰ ਦਾ ਰੰਗ ਪਹਿਲਾਂ ਜਿੰਨਾ ਗੂੜਾ ਨਹੀਂ ਰਿਹਾ। ਅੱਜ ਕੱਲ੍ਹ ਲੋਕ ਸੋਸ਼ਲ ਮੀਡੀਆ ਰਾਹੀਂ ਹੀ ਇੱਕ ਦੂਜੇ ਨੂੰ ਸੁਨੇਹਾ ਭੇਜ ਕੇ ਆਪਣੇ ਫਰਜ਼ ਦੀ ਪੂਰਤੀ ਕਰ ਲੈਂਦੇ ਹਨ। ਇਸ ਮੌਕੇ ਉਹਨਾਂ ਤੀਆਂ ਦੇ ਮੇਲੇ ਦੀ ਸਮੂਹ ਵਾਸੀਆ ਅਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆ ਇਸ ਪ੍ਰੋਗਰਾਮ ਦੀ ਸਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਤਿਉਹਾਰਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਅਤੇ ਤਿਉਹਾਰਾਂ ਨੂੰ ਹਮੇਸਾ ਆਪਸੀ ਪਿਆਰ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਰਵਨੀਸ਼ ਗੋਇਲ ਅਤੇ ਤੇ ਸਮੂਹ ਮੈਂਬਰਾਂ ਵੱਲੋਂ 'ਮੁੱਖ ਮਹਿਮਾਨਾ ਅਤੇ ਆਈਆਂ ਹੋਈਆਂ ਸ਼ਖਸ਼ੀਅਤਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਠੇਕੇਦਾਰ, ਜੀਵਨ ਪ੍ਰਕਾਸ਼ ਬਾਂਸਲ, ਸਾਬਕਾ ਸਿਵਲ ਸਰਜਨ ਡਾਕਟਰ ਆਈਡੀ ਗੋਇਲ, ਜਨਰਲ ਸਕੱਤਰ ਐਡਵੋਕੇਟ ਭਾਰਤ ਭੂਸ਼ਨ ਜੈਨ ਨਿਤਿਨ, ਕੈਸ਼ੀਅਰ ਐਡਵੋਕੇਟ ਨਰੇਸ਼ ਸਿੰਗਲਾ, ਐਡਵੋਕੇਟ ਯਸ਼ਪਾਲ ਸਿੰਗਲਾ, ਜੇਪੀ ਗੁਪਤਾ, ਰੋਹਿਤ ਜਿੰਦਲ, ਨਰੇਸ਼ ਗੁਪਤਾ, ਸੁਰਿੰਦਰ ਸਿੰਗਲਾ, ਕ੍ਰਿਸ਼ਨ ਕੁਮਾਰ ਗੋਇਲ, ਰਕੇਸ਼ ਸਿੰਗਲਾ, ਰਾਜੇਸ਼ ਅਗਰਵਾਲ, ਭੂਵੇਸ਼ ਬਾਂਸਲ, ਸੰਜੀਵ ਕੁਮਾਰ, ਮਨੋਜ ਕੁਮਾਰ, ਗੁਪਤਾ, ਐਡਵੋਕੇਟ ਸੰਦੀਪ ਸਿੰਗਲਾ, ਵਿਜੇ ਕੁਮਾਰ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ