ਚੰਡੀਗੜ੍ਹ, 23 ਅਗਸਤ
ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ 'ਚ ਪੰਜਾਬ 'ਚ ਪਿਛਲੇ 11 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖਤਮ ਹੋ ਗਈ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਇਹ ਹੜਤਾਲ ਖਤਮ ਕਰ ਦਿੱਤੀ ਗਈ ਹੈ। ਬੇਸ਼ੱਕ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਡਾਕਟਰ ਆਪਣੇ ਕੰਮ ’ਤੇ ਪਰਤ ਗਏ ਹਨ ਪਰ ਉਹ ਆਪਣੀ ਹੜਤਾਲ ਜਾਰੀ ਰੱਖਣਗੇ।
ਪੀਜੀਆਈ ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਓਪੀਡੀ ਅਤੇ ਹੋਰ ਸਹੂਲਤਾਂ ਆਮ ਵਾਂਗ ਬਹਾਲ ਕਰ ਦਿੱਤੀਆਂ ਗਈਆਂ ਹਨ ਪਰ ਇਸ ਦੌਰਾਨ ਡਾਕਟਰ ਕਾਲੀਆਂ ਪੱਟੀਆਂ ਬਾਂਹਾਂ 'ਤੇ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨਗੇ। ਦੂਜੇ ਸਰਕਾਰੀ ਹਸਪਤਾਲਾਂ ਵਿੱਚ ਵੀ ਡਾਕਟਰਾਂ ਨੇ ਹੜਤਾਲ ਖਤਮ ਕਰਕੇ ਕੰਮ ਸ਼ੁਰੂ ਕਰ ਦਿੱਤਾ ਹੈ।