Wednesday, November 27, 2024  

ਪੰਜਾਬ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ 'ਫ਼ਰਿਸ਼ਤੇ' ਹਸਪਤਾਲਾਂ ਦੀ ਖੋਜ ਕਰ ਸਕਣਗੇ

August 23, 2024

ਗੁਰਦਾਸਪੁਰ, 23 ਅਗਸਤ ( ਅਸ਼ਵਨੀ ) 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟਰੈਫ਼ਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫ਼ਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ ਕਰਵਾਈ ਹੈ, ਤਾਂ ਜੋ ਸੁਖਾਲੇ ਢੰਗ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚ ਕੀਤੀ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਉਪਭੋਗਤਾ, ਖ਼ਾਸ ਕਰਕੇ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ, ਨੇੜਲੇ ਹਸਪਤਾਲਾਂ ਦੀ ਤੇਜ਼ੀ ਨਾਲ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ਪਹੁੰਚਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਸੱਟਾਂ ਲੱਗਣ ਕਾਰਨ ਹੋਣ ਵਾਲੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਮੁਸ਼ਕਲ ਰਹਿਤ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਹੁਣ ਤੱਕ ਫ਼ਰਿਸ਼ਤੇ ਸਕੀਮ ਤਹਿਤ ਪੰਜਾਬ ਭਰ ਵਿੱਚ 384 ਹਸਪਤਾਲਾਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ ਹੈ, ਜਿਸ ਵਿੱਚ 238 ਪ੍ਰਾਈਵੇਟ ਅਤੇ 146 ਸਰਕਾਰੀ ਹਸਪਤਾਲ ਸ਼ਾਮਲ ਹਨ। ਹੁਣ ਇਹ ਹਸਪਤਾਲ, ਪੰਜਾਬ ਫ਼ਰਿਸ਼ਤੇ ਸਕੀਮ ਅਪਲਾਈ ਆਨਲਾਈਨ 2024 ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ, ਮੈਪਲ ਮੋਬਾਈਲ ਐਪ 'ਤੇ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਫ਼ਰਿਸ਼ਤੇ ਹਸਪਤਾਲਾਂ ਦਾ ਮੈਪਲਜ਼ ਮੋਬਾਈਲ ਐਪ ਨਾਲ ਏਕੀਕਰਨ ਇਹ ਯਕੀਨੀ ਬਣਾਏਗਾ ਕਿ ਸੜਕ ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ, ਜੋ ਮਨੁੱਖੀ ਜਾਨਾਂ ਬਚਾਉਣ ਲਈ ਲਾਹੇਵੰਦ ਸਾਬਿਤ ਹੋਵੇਗਾ। ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐਫ.) ਇਸ ਪ੍ਰਣਾਲੀ ਦੀ ਵਰਤੋਂ ਦੁਰਘਟਨਾ ਪੀੜਤਾਂ ਨੂੰ ਸੰਵੇਦਨਸ਼ੀਲ ਸਮੇਂ 'ਤੇ ਹਸਪਤਾਲ ਲਿਜਾਣ ਲਈ ਸਹਾਈ ਹੋਵੇਗੀ ਜਿਸ ਨਾਲ ਮਨੁੱਖੀ ਜਾਨਾਂ ਬਚਾਉਣ ਦੀ ਦਰ ਵਿੱਚ ਸੁਧਾਰ ਆਵੇਗਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਫ਼ਰਿਸ਼ਤੇ ਪ੍ਰਣਾਲੀ ਤਹਿਤ, ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਦੁਆਰਾ 'ਫ਼ਰਿਸ਼ਤਾ' ਵਜੋਂ ਮਾਨਤਾ ਦਿੱਤੀ ਜਾਂਦੀ ਹੈ ਅਤੇ 2,000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ