ਕੁਲਬੀਰ ਸਿੰਘ
ਅੰਮ੍ਰਿਤਸਰ/23 ਅਗਸਤ :
ਮਾਤਾ ਗੁਜਰੀ ਐਜੂਕੇਸ਼ਨਲ ਟਰੱਸਟ ਵੱਲੋਂ ਐਲੀਮੈਂਟਰੀ ਸਮਾਰਟ ਸਕੂਲ ਗੁਰੂ ਨਾਨਕਪੁਰਾ ਵਿਖੇ ਬੱਚਿਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖ਼ਲ ਪ੍ਰੀਖਿਆ ਦੀ ਤਿਆਰੀ ਕਰਵਾਉਣ 'ਚ ਸਹਾਇਤਾ ਵਜੋਂ ਪੁਸਤਕਾਂ ਦੀ ਵੰਡ ਕੀਤੀ ਗਈ। ਇਸ ਮੌਕੇ ਡੀਈਓ ਐਲੀਮੈਂਟਰੀ ਸ.ਕੰਵਲਜੀਤ ਸਿੰਘ ਅਤੇ ਡਾਇਟ ਵੇਰਕਾ ਪਿ੍ਰੰਸੀਪਲ ਸੁਖਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਡਾਇਟ ਵੇਰਕਾ ਪਿ੍ਰੰਸੀਪਲ ਸੁਖਦੇਵ ਸਿੰਘ ਤੇ ਮਾਤਾ ਗੁਜਰੀ ਐਜੂਕੇਸ਼ਨਲ ਟੱਰਸਟ ਦੇ ਕਨਵੀਨਰ ਪਰਮਜੀਤ ਸਿੰਘ ਪੰਜਾਬੀ ਅਧਿਆਪਕ ਵਡਾਲੀ ਗੁਰੂ ਤੇ ਸੁਖਦੀਪ ਸਿੰਘ ਹੈਡ ਟੀਚਰ ਗੋਪਾਲਪੁਰਾ ਦੇ ਸਹਿਯੋਗ ਨਾਲ ਬੱਚਿਆਂ ਨੂੰ ਪੁਸਤਕਾਂ ਮੁਹਈਆ ਕਰਵਾਈਆਂ ਗਈਆਂ। ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਸਿੱਖਿਆ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕੜੀ ਮਿਹਨਤ ਕਰਕੇ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ। ਵੇਰਕਾ ਡਾਇਟ ਪਿ੍ਰੰਸੀਪਲ ਸੁਖਦੇਵ ਸਿੰਘ ਵਲੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਚਾਹਵਾਨ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। ਬੀਈਡੀਓ ਦਿਲਬਾਗ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਲੈਕਚਰਰ ਰਾਣਾ ਪ੍ਰਤਾਪ, ਹੈਡ ਟੀਚਰ ਰਣਜੀਤ ਸਿੰਘ, ਸ੍ਰੀ ਅਨਿਲ, ਸੀਐਚਟੀ ਕੁਲਵੰਤ ਸਿੰਘ, ਸੀਐਚਟੀ ਮਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਹੈਡ ਟੀਚਰ ਸ੍ਰੀਮਤੀ ਨੀਤੂ ਨੇ ਆਏ ਹੋਏ ਪਤਵੰਤਿਆ ਦਾ ਧੰਨਵਾਦ ਕਰਦਿਆਂ ਅਤੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਦੇ ਯਤਨਾਂ ਦੀ ਸਲਾਘਾ ਕੀਤੀ। ਇਸ ਮੌਕੇ ਸਕੂਲ ਸਟਾਫ ਪਲਵਿੰਦਰ ਕੌਰ, ਮਨਜੀਤ ਕੌਰ, ਦਵਿੰਦਰ ਸੈਣੀ, ਗੁਰਜਿੰਦਰ ਕੌਰ, ਮਨਜੀਤ ਕੌਰ, ਅਨਮੋਲਪ੍ਰੀਤ ਕੌਰ, ਅਮਾਨਤ, ਮਨਦੀਪ ਕੌਰ, ਬਲਜਿੰਦਰ ਕੌਰ ਤੇ ਰਣਜੀਤ ਕੌਰ ਹਾਜ਼ਰ ਸਨ।