ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 23 ਅਗਸਤ :
ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੇ ਹੁਨਰ ਦੀ ਪਰਖ ਕਰਨ ਅਤੇ ਪ੍ਰਤਿਭਾ ’ਚ ਨਿਖਾਰ ਲਿਆਉਣ ਦੇ ਮਕਸਦ ਤਹਿਤ ‘ਕਾਬਲੀਅਤ’ ਵਿਸ਼ੇ ’ਤੇ ਪ੍ਰਤੀਯੋਗਤਾ ਕਰਵਾਈ ਗਈ। ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਵਿਭਾਗ ਦੁਆਰਾ ਕਰਵਾਈ ਉਕਤ ਪ੍ਰਤੀਯੋਗਤਾ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਪਿ੍ਰੰ: ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਤੰਤਰਤਾ ਦਿਵਸ ਅਤੇ ਰੱਖੜੀ ਤਿਉਹਾਰ ਨੂੰ ਸਮਰਪਿਤ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਵਿਭਾਗ ਵੱਲੋਂ ਉਕਤ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਤੀਯੋਗਤਾ ਦਾ ਮਕਸਦ ਤਿਉਹਾਰਾਂ ਸਬੰਧੀ ਜਜ਼ਬਾ ਪੈਦਾ ਕਰਨਾ ਅਤੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਯੁੱਗ ’ਚ ਮਾਹਿਰ ਅਤੇ ਤਜਰਬੇਕਾਰ ਬਣਾਉਣ ਲਈ ਇਕ ਮੰਚ ਪ੍ਰਦਾਨ ਕਰਨਾ ਸੀ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਪਲੇਟਰ ਪੈਕਿੰਗ, ਕਾਰਡ ਮੇਕਿੰਗ, ਰੱਖੜੀ ਮੇਕਿੰਗ, ਬੈਸਟ ਅਟਾਇਰ, ਨੇਲ ਆਰਟ ਅਤੇ ਫੇਸ ਪੇਂਟ ਰਾਹੀਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਮੁਜ਼ਾਹਰਾ ਪੇਸ਼ ਕੀਤਾ।
ਇਸ ਮੌਕੇ ਪਿ੍ਰੰ: ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਈਵੈਂਟ ’ਚ ਭਾਗ ਲੈਣ ਲਈ ਅੰਤਰ-ਅਨੁਸ਼ਾਸਨੀ ਪਹੁੰਚ ਦੀ ਵਰਤੋਂ ਕਰਦੇ ਹੋਏ ਨਵੀਨਤਾਕਾਰੀ ਵਿਚਾਰਾਂ ਨਾਲ ਆਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪਿ੍ਰੰ: ਡਾ: ਸੁਰਿੰਦਰ ਕੌਰ ਨੇ ਜੇਤੂ ਆਈਆਂ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ। ਉਪਰੰਤ ਅਜਿਹੇ ਸਮਾਗਮ ਕਰਵਾਉਣ ਲਈ ਸਟਾਫ਼ ਮੈਂਬਰਾਂ ਦੀ ਸ਼ਲਾਘਾ ਵੀ ਕੀਤੀ 9