Wednesday, November 27, 2024  

ਪੰਜਾਬ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਤਹਿਤ ਜਿਲੇ ਅੰਦਰ ਗਰਭਵਤੀ ਔਰਤਾਂ ਲਈ ਲਗਾਏ ਗਏ ਵਿਸ਼ੇਸ਼ ਜਾਂਚ ਕੈਂਪ

August 23, 2024
ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ "ਪ੍ਰਧਾਨ ਮੰਤਰੀ ਮਾਤ੍ਰੀਤਵ ਸੁਰੱਖਿਅਤ ਅਭਿਆਨ" ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਤੇ ਉਹਨਾ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਰਿਫਰੈਸਮੈਂਟ ਵੀ ਦਿੱਤੀ ਗਈ। ਜਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਇਸ ਵਿਸ਼ੇਸ਼ ਜਾਂਚ ਕੈਂਪ ਦੌਰਾਨ ਸਿਵਲ ਸਰਜਨ , ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 09 ਅਤੇ 23 ਤਰੀਕ ਨੂੰ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਟੀਨੇਟਲ ਚੈਕਅੱਪ ਕਰਕੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਇਨਾ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਪ੍ਰਦਾਨ ਕਰਨਾ, ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਨਾ, ਖੂਨ ਦੀ ਜਾਂਚ ਅਤੇ ਹੋਰ ਲੋੜੀਂਦੇ ਟੈਸਟ ਕਰਵਾਉਣਾ, ਭਾਰ ਤੋਲਣਾ, ਬਲੱਡ ਪ੍ਰੈਸ਼ਰ ਚੈੱਕ ਕਰਨਾ ਅਤੇ  ਜਣੇਪੇ ਸਬੰਧੀ ਅਗਾਊਂ ਯੋਜਨਾ ਤਿਆਰ ਕਰਨਾ ਹੁੰਦਾ ਹੈ ਕਿਉਂਕਿ ਇੱਕ ਸਿਹਤਮੰਦ ਔਰਤ ਹੀ ਸਿਹਤਮੰਦ ਬੱਚੇ ਨੂੰ ਜਨਮ ਦੇ ਸਕਦੀ ਹੈ ਅਤੇ ਅਜਿਹਾ ਕਰਨ ਨਾਲ ਜੱਚਾ ਬੱਚਾ ਦੀ ਮੌਤ ਦਾ ਨੂੰ ਘਟਾਇਆ ਜਾ ਸਕਦਾ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਗਰਭਵਤੀ ਔਰਤਾਂ ਗਰਭ ਦੌਰਾਨ ਹੀ ਸਹੀ ਦੇਖਭਾਲ ਨਾ ਹੋਣ ਕਰਕੇ ਆਪਣੀ ਜਾਨ ਗਵਾ ਬੈਠਦੀਆਂ ਹਨ , ਇਨਾ ਕੀਮਤੀ ਜਾਨਾਂ ਨੂੰ ਬਚਾਉਣ ਲਈ ਹੀ ਸਿਹਤ ਵਿਭਾਗ ਵੱਲੋਂ ਅਜਿਹੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਗਨੈਂਸੀ ਦੇ ਜੋਖਮ ਨੂੰ ਘਟਾਇਆ ਜਾ ਸਕੇ। ਉਹਨਾਂ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰੀ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਹੀ ਕਰਵਾਉਣ। ਬੱਚਿਆਂ ਦੇ ਮਾਹਰ ਡਾ. ਗੁਰਮਹਿੰਦਰ ਸਿੰਘ ਨੇ ਨਵ ਜਨਮੇ ਬੱਚੇ ਦੀ ਸਾਂਭ ਸੰਭਾਲ , ਬੱਚਿਆਂ ਨੂੰ ਗੁੜਤੀ ਨਾ ਦੇਣ ਸਬੰਧੀ ,ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਲਾਉਣ ਸਬੰਧੀ ਗਰਭਵਤੀ ਔਰਤਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ  ਡੀਪੀਐਮ ਡਾ. ਕਸੀਤਿਜ਼ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬਲਜੀਤ ਸਿੰਘ ਆਦਿ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ