Wednesday, November 27, 2024  

ਪੰਜਾਬ

ਆਰ ਸੈਟੀ ਤੋਂ ਕੋਰਸ ਕਰਨ ਵਾਲੀਆਂ ਔਰਤਾਂ ਨੂੰ ਬਣਾਵਾਂਗੇ ਆਤਮ ਨਿਰਭਰ: ਵਿਧਾਇਕ ਲਖਬੀਰ ਸਿੰਘ ਰਾਏ

August 23, 2024

ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਬਲਾਕ ਵਿਕਾਸ ਪੰਚਾਇਤ ਅਫਸਰ ਸਰਹੰਦ ਦੇ ਦਫਤਰ ਵਿਖੇ ਅੱਜ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਯਤਨ ਜਾਰੀ ਹਨ। ਪਿਛਲੇ ਦਿਨੀ ਜਿਹੜੀਆਂ ਔਰਤਾਂ ਦੇ ਵੱਲੋਂ ਆਰ ਸੈਟੀ ਤੋਂ ਸਿਲਾਈ ਦਾ ਕੋਰਸ ਕੀਤਾ ਗਿਆ ਸੀ ਉਨਾਂ ਔਰਤਾਂ ਨੂੰ ਬਲਾਕ ਵਿਕਾਸ ਪੰਚਾਇਤ ਅਫਸਰ ਦੇ ਦਫਤਰ ਵੱਲੋਂ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹਨਾਂ ਮਸ਼ੀਨਾਂ ਦੇ ਨਾਲ ਜਿੱਥੇ ਔਰਤਾਂ ਆਪਣੇ ਕੱਪੜੇ ਸਿਲਾਈ ਕਰ ਸਕਣਗੀਆਂ, ਉੱਥੇ ਹੀ ਹੋਰਨਾਂ ਦੇ ਕੱਪੜੇ ਸਿਲਾਈ ਕਰਕੇ ਆਪਣਾ ਰੁਜ਼ਗਾਰ ਵੀ ਚਲਾ ਸਕਣਗੀਆਂ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹਰ ਵਿਅਕਤੀ ਨੂੰ ਪੱਕਾ ਰੁਜ਼ਗਾਰ ਦੇਣ ਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਲਗਭਗ ਸਾਰੇ ਵਿਭਾਗਾਂ ਦੇ ਵਿੱਚ ਪੱਕੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਤੇ ਤਕਰੀਬਨ ਰੋਜਾਨਾ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਵਿਧਾਇਕ ਰਾਏ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਦਾ ਰੁੱਖ ਛੱਡ ਕੇ ਪੜ੍ਹਾਈ ਵੱਲ ਧਿਆਨ ਦੇਣ ਤੇ ਚੰਗੇ ਨੰਬਰ ਲੈ ਕੇ ਪੰਜਾਬ ਵਿੱਚ ਹੀ ਨੌਕਰੀਆਂ ਹਾਸਲ ਕਰਨ। ਇਸ ਮੌਕੇ ਬਲਾਕ ਵਿਕਾਸ ਪੰਚਾਇਤ ਅਫਸਰ ਦੀਪ ਸ਼ਿਖਾ ਗਰਗ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਰਿਊਣਾ, ਗੱਜਣ ਸਿੰਘ ਜਲਵੇੜਾ, ਗੁਰਸਤਿੰਦਰ ਸਿੰਘ ਜੱਲਾ, ਭਜਨ ਥਾਪਰ, ਰਾਮ ਸਰਨ, ਹਰਸ਼ ਰੁੜਕੀ, ਸਤਿੰਦਰ ਮਲਕਪੁਰ, ਰਾਜਦੀਪ ਰਾਜੂ ਚਨਾਰਥਲ, ਰਾਜੇਸ਼ ਉਪਲ ਵੀ ਹਾਜ਼ਰ ਸਨ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ