Wednesday, November 27, 2024  

ਪੰਜਾਬ

ਨਗਰ ਸੁਧਾਰ ਸਭਾ ਨੇ ਐਸ ਡੀ ਐਮ ਬੁਢਲਾਡਾ ਵੱਲੋਂ 27 ਅਗੱਸਤ ਦੀ ਮੀਟਿੰਗ ਤੈ ਕਰਨ 'ਤੇ ਫ਼ਿਲਹਾਲ ਟਾਲਿਆ ਸੰਘਰਸ਼ ਵਿੱਢਣ ਦਾ ਫੈਸਲਾ - ਐਡਵੋਕੇਟ ਦਲਿਓ

August 23, 2024

ਬੁਢਲਾਡਾ - 23 ਅਗੱਸਤ - ( ਮਹਿਤਾ ਅਮਨ )

ਸ਼ਹਿਰ ਦੀ ਸੰਘਰਸ਼ਸ਼ੀਲ ਸੰਸਥਾ ਨਗਰ ਸੁਧਾਰ ਸਭਾ ਬੁਢਲਾਡਾ ਨੇ ਅੱਜ ਐਸ.ਡੀ.ਐਮ. ਬੁਢਲਾਡਾ ਵੱਲੋਂ ਸ਼ਹਿਰ ਦੀਆਂ ਮੰਗਾਂ-ਸਮੱਸਿਆਵਾਂ ਸਬੰਧੀ ਨਗਰ ਕੌਂਸਲ , ਸੀਵਰੇਜ ਵਿਭਾਗ , ਵਾਟਰ ਸਪਲਾਈ ਵਿਭਾਗ ਆਦਿ ਦੇ ਉੱਚ ਅਧਿਕਾਰੀਆਂ ਨਾਲ 27 ਅਗੱਸਤ ਦਿਨ ਮੰਗਲਵਾਰ ਨੂੰ ਸ਼ਾਮ 4 ਵਜੇ ਮੀਟਿੰਗ ਤੈਅ ਕਰਨ ਅਤੇ ਸੀਵਰੇਜ਼ ਸਮੇਤ ਸਾਰੀਆਂ ਸਮੱਸਿਆਵਾਂ ਹੱਲ ਕਰਨ ਦੇ ਵਿਸ਼ਵਾਸ ਤੋਂ ਬਾਅਦ ਸੰਘਰਸ਼ ਵਿੱਢਣ ਦਾ ਫੈਸਲਾ ਟਾਲ ਦਿੱਤਾ ਹੈ।
ਅੱਜ ਸੰਸਥਾ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੁਆਰਡੀਨੇਟਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਵਿੱਚ ਇਸ ਗੱਲ ਨੂੰ ਗੰਭੀਰਤਾ ਨਾਲ ਲਿਆ ਗਿਆ ਕਿ ਪ੍ਰਸ਼ਾਸਨ ਦੁਆਰਾ ਦਿੱਤੇ ਵਿਸ਼ਵਾਸ ਦੇ ਬਾਵਜੂਦ ਸ਼ਹਿਰ ਵਿੱਚ ਸੀਵਰੇਜ਼ , ਮਿਕਸ ਗੰਦੇ ਪਾਣੀ ਦੀ ਸਪਲਾਈ , ਅਵਾਰਾ ਪਸ਼ੂਆਂ ਜਿਹੀਆਂ ਸਮੱਸਿਆਵਾਂ ਜਿਉਂ ਦੀ ਤਿਉਂ ਹਨ। ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬੁਰਾ ਹਾਲ ਹੈ। ਵਾਰਡ ਨੰਬਰ 5 , ਵਾਰਡ ਨੰਬਰ 6 ਅਤੇ ਵਾਰਡ ਨੰਬਰ 7 ਦੇ ਵਸਨੀਕ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਡੇਂਗੂ ਦੀ ਬਿਮਾਰੀ ਦੇ ਵੀ ਕੇਸ ਸਾਹਮਣੇ ਆ ਰਹੇ ਹਨ। ਜੇਕਰ ਉਪਰੋਕਤ ਸਮੱਸਿਆਵਾਂ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਸਕਦੀ ਹੈ। ਐਡਵੋਕੇਟ ਦਲਿਓ ਨੇ ਸੱਤਾਧਾਰੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸਥਿਤੀ "ਅੱਗਾ ਦੌੜ - ਪਿੱਛਾ ਚੌੜ" ਵਾਲੀ ਬਣੀ ਹੋਈ ਹੈ। ਸ਼ਹਿਰ ਵੱਲ ਕੋਈ ਧਿਆਨ ਨਹੀਂ ਦੂਜੇ ਪਾਸੇ ਸੱਤਾਧਾਰੀ ਸਾਰਾ ਲਾਮ ਲਸ਼ਕਰ ਲੈ ਕੇ ਹਰਿਆਣਾ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੁੱਦੇ ਹੋਏ ਹਨ।
ਉਨ੍ਹਾਂ ਕਿਹਾ ਕਿ ਨਗਰ ਸੁਧਾਰ ਸਭਾ 27 ਅਗੱਸਤ ਦੀ ਮੀਟਿੰਗ ਤੋਂ ਬਾਅਦ ਆਪਣਾ ਅਗਲਾ ਫੈਸਲਾ ਲਵੇਗੀ।
ਅੱਜ ਦੀ ਮੀਟਿੰਗ ਵਿੱਚ ਪ੍ਰੇਮ ਸਿੰਘ ਦੋਦੜਾ , ਮਾ. ਰਘੁਨਾਥ ਸਿੰਗਲਾ , ਅਵਤਾਰ ਸਿੰਘ , ਪਵਨ ਨੇਵਟੀਆ , ਹਰਦਿਆਲ ਸਿੰਘ ਦਾਤੇਵਾਸ , ਗਗਨ ਦਾਸ ਵੈਰਾਗੀ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ