ਅੰਮ੍ਰਿਤਸਰ, 24 ਅਗਸਤ
ਅੰਮ੍ਰਿਤਸਰ ਤੋਂ ਇੱਕ ਵੱਡੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਵਿੱਚ ਅੱਜ ਤੜਕੇ ਤਿੰਨ ਬਦਮਾਸ਼ਾਂ ਨੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਦੀ ਵੀਡੀਓ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਜਲੰਧਰ ਜੀ.ਟੀ ਰੋਡ 'ਤੇ ਸਥਿਤ ਕਸਬਾ ਦਰਬਾਰਬੁਰਜੀ ਵਿਖੇ ਇਕ ਨੌਜਵਾਨ ਅਮਰੀਕੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਤਿੰਨ ਬਦਮਾਸ਼ ਘਰ 'ਚ ਦਾਖਲ ਹੁੰਦੇ ਹਨ ਅਤੇ ਵਿਅਕਤੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਜਦੋਂ ਇਹ ਘਟਨਾ ਵਾਪਰੀ ਤਾਂ ਪੂਰਾ ਪਰਿਵਾਰ ਘਰ ਵਿੱਚ ਹੀ ਸੀ ਅਤੇ ਪਰਿਵਾਰ ਵੱਲੋਂ ਵੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਵਿਅਕਤੀ ਉਸ ਦੇ ਘਰ ਦਰਬੁਰਜੀ ਵਿੱਚ ਆਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਅਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਪੁਲਿਸ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਰ ਦੀ ਆਰਸੀ ਪੁੱਛਣ ਦੇ ਬਹਾਨੇ ਤਿੰਨ ਹਮਲਾਵਰ ਘਰ 'ਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਨੌਜਵਾਨ ਸੁਖਚੈਨ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ |
ਇਸ ਦੌਰਾਨ ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰ ਹਮਲਾਵਰਾਂ ਅੱਗੇ ਹੱਥ ਜੋੜਦੇ ਰਹੇ ਪਰ ਹਮਲਾਵਰਾਂ ਨੇ ਇਕ ਵੀ ਗੱਲ ਨਾ ਸੁਣੀ ਅਤੇ ਨੌਜਵਾਨ ਦੇ ਸਿਰ ਅਤੇ ਗਰਦਨ ਵਿਚ ਸੁਖਚੈਨ ਸਿੰਘ ਨੂੰ ਗੋਲੀ ਮਾਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਜ਼ਖਮੀ ਨੌਜਵਾਨ ਹਸਪਤਾਲ 'ਚ ਦਾਖਲ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ 'ਚ ਹਨ। ਫਿਲਹਾਲ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।