Wednesday, November 27, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਟੀ ਵਿਖੇ "ਗੁਰਬਾਣੀ ਵਿਆਕਰਣ: ਜਾਣ ਪਛਾਣ" ਵਿਸ਼ੇ ਤੇ ਵਿਸ਼ੇਸ਼ ਭਾਸ਼ਣ

August 24, 2024

ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ "ਗੁਰਬਾਣੀ ਵਿਆਕਰਣ: ਜਾਣ ਪਛਾਣ" ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਭਾਸ਼ਣ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ੇਸ਼ ਭਾਸ਼ਣ ਲੜੀ ਤਹਿਤ ਕਰਵਾਏ ਜਾਣ ਵਾਲੇ ਸੌ ਭਾਸ਼ਣਾਂ ਦੀ ਲੜੀ ਦਾ ਸੱਤਵਾਂ ਭਾਸ਼ਣ ਹੈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡੀਨ ਅਕਾਦਮਿਕ ਮਾਮਲੇ, ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪਾਠ ਅਤੇ ਅਰਥ ਸਬੰਧੀ ਗੁਰਬਾਣੀ ਵਿਆਕਰਣ ਦਾ ਮਹੱਤਵਪੂਰਨ ਸਥਾਨ ਹੈ। ਉਹਨਾਂ ਨੇ ਧਰਮ ਅਧਿਐਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਭਾਸ਼ਣ ਲੜੀ ਦੀ ਸਲਾਘਾ ਕਰਦਿਆਂ ਆਸ ਪ੍ਰਗਟਾਈ ਕੇ ਦੇਸ਼ ਵਿਦੇਸ਼ ਵਿੱਚ ਵਸਦੇ ਗੁਰਬਾਣੀ ਦੇ ਖੋਜੀ ਅਤੇ ਸਿੱਖ ਸੰਗਤਾਂ ਇਹਨਾਂ ਭਾਸ਼ਣਾਂ ਦਾ ਯੂਟੀਊਬ ਰਾਹੀਂ ਭਰਪੂਰ ਲਾਭ ਲੈਣਗੇ। ਮੁੱਖ ਵਕਤਾ ਡਾ. ਸੇਵਕ ਸਿੰਘ ਨੇ ਦੱਸਿਆ ਕਿ ਗੁਰਬਾਣੀ ਵਿਆਕਰਣ ਸਬੰਧੀ ਪ੍ਰਚਲਤ ਧਾਰਨਾਵਾਂ ਬਹੁਤਾ ਕਰਕੇ ਅਰਨਸਟ ਟਰੰਪ ਵੱਲੋਂ ਦਿੱਤੀਆਂ ਧਾਰਨਾਵਾਂ ਤੋਂ ਪ੍ਰੇਰਿਤ ਹਨ, ਜੋ ਕਿ ਕਿਸੇ ਵੀ ਢੰਗ ਨਾਲ ਗੁਰਬਾਣੀ ਨਾਲ ਨਿਆਂ ਨਹੀਂ ਕਰਦੀਆਂ। ਉਹਨਾਂ ਆਖਿਆ ਕਿ ਗੁਰਬਾਣੀ ਦਾ ਸਰੂਪ ਅਤੇ ਵਿਆਕਰਣ ਕਿਸੇ ਹੋਰ ਭਾਸ਼ਾ ਦੀ ਵਿਆਕਰਣ ਤੋਂ ਅਸਲੋ ਵਿਲੱਖਣ ਹੈ ਅਤੇ ਇਸ ਪਾਸੇ ਡੂੰਘੇ ਅਧਿਐਨ ਅਤੇ ਮੌਲਿਕ ਖੋਜ ਦੀ ਵੱਡੀ ਲੋੜ ਹੈ। ਸਮਾਗਮ ਦੇ ਅਖੀਰ ਵਿੱਚ ਧੰਨਵਾਦ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਨੇ ਆਖਿਆ ਕਿ ਗੁਰਬਾਣੀ ਵਿਆਕਰਣ ਵਿਸ਼ੇ ਤੇ ਵੱਖੋ ਵੱਖ ਪੱਖਾਂ ਨੂੰ ਉਜਾਗਰ ਕਰਨ ਲਈ ਚਾਰ ਭਾਸ਼ਣ ਕਰਵਾਏ ਜਾਣਗੇ। ਉਹਨਾਂ ਨੇ ਅੱਜ ਵਿਦਵਾਨ ਵਕਤਾ ਵੱਲੋਂ ਗੁਰਬਾਣੀ ਵਿਆਕਰਣ ਦੀ ਕਰਵਾਈ ਜਾਣ-ਪਛਾਣ ਉੱਪਰ ਤਸੱਲੀ ਪ੍ਰਗਟ ਕਰਦਿਆਂ ਵਿਦਵਾਨ ਵਕਤਾ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਅਤੇ ਵੱਖ-ਵੱਖ ਵਿਭਾਗ ਵਿਭਾਗਾਂ ਦੇ ਮੁਖੀ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ