ਸੁਲਤਾਨਪੁਰ ਲੋਧੀ,23 ਅਗਸਤ ( ਮਲਕੀਤ ਕੌਰ)
ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਵਿਰਕ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਕਰਵਾਈਆਂ ਜਾ ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾਂ ਸ਼ੇਰ ਸਿੰਘ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੱਲੇ ਬੱਲੇ ਕਰਵਾ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਕੋਚ ਚਰਨਜੀਤ ਸਿੰਘ ਬਿਧੀਪੁਰ ਨੇ ਦੱਸਿਆ ਕਿ ਨਨਕਾਣਾ ਸਾਹਿਬ ਖਾਲਸਾ ਸਕੂਲ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ ਦੌਰਾਨ ਲੜਕਿਆਂ ਨੇ ਅੰਡਰ 14,17, ਅਤੇ 19 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਬਲਾਕ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ 17 ਮੁਕਾਬਲੇ ਵਿੱਚ ਵੀ ਛੰਨਾਂ ਸ਼ੇਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਟੱਗ ਐਂਡ ਵਾਰ ਵਿੱਚ ਵੀ ਛੰਨਾਂ ਸ਼ੇਰ ਸਿੰਘ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਛੰਨਾਂ ਸ਼ੇਰ ਸਿੰਘ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਉੱਪਰ ਪਿ੍ਰੰਸੀਪਲ ਬਲਵਿੰਦਰ ਸਿੰਘ, ਸਕੂਲ ਇੰਚਾਰਜ ਕੰਵਰਦੀਪ ਸਿੰਘ, ਪਰਮਿੰਦਰ ਸਿੰਘ ਪ੍ਰਦੀਪ ਸਿੰਘ, ਸੁਰੇਸ਼ ਕੁਮਾਰ, ਸੁਰਿੰਦਰ ਕੌਰ, ਨਵਰੂਪ ਕੌਰ, ਚੇਅਰਮੈਨ ਜੁਗਿੰਦਰ ਸਿੰਘ,ਵਾਇਸ ਚੇਅਰਮੈਨ ਪਰਮਜੀਤ ਸਿੰਘ, ਦੇਵਿੰਦਰ ਸਿੰਘ, ਹਰਬੰਸ ਸਿੰਘ ਸਾਬਕਾ ਚੇਅਰਮੈਨ,ਬੋਹੜ ਸਿੰਘ, ਸਰਪੰਚ ਗੁਰਮੇਜ ਸਿੰਘ, ਮਨਮੋਹਨ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੱਚਿਆਂ ਅਤੇ ਕੋਚ ਚਰਨਜੀਤ ਸਿੰਘ ਨੂੰ ਵਧਾਈ ਦਿੱਤੀ ਹੈ।ਇਸ ਮੌਕੇ ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਉਹ ਸਕੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ। ਇਸੇ ਤਰ੍ਹਾਂ ਕਪੂਰਥਲਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਟੇਟ ਐਵਾਰਡੀ ਕੋਚ ਜਸਵਿੰਦਰ ਪਾਲ ਨੇ ਕਿਹਾ ਕਿ ਕੋਚ ਚਰਨਜੀਤ ਸਿੰਘ ਬਿਧੀਪੁਰ ਵੱਲੋਂ ਪੱਛੜੇ ਇਲਾਕੇ ਵਿੱਚ ਬੱਚਿਆਂ ਨੂੰ ਮਿਹਨਤ ਕਰਵਾ ਕੇ ਜ਼ੋ ਮਿਸਾਲ ਪੈਦਾ ਕੀਤੀ ਹੈ,ਉਸਦੀ ਉਦਾਹਰਣ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਨੇ ਕਿਹਾ ਕਿ ਕਪੂਰਥਲਾ ਕਬੱਡੀ ਐਸੋਸੀਏਸ਼ਨ ਵੱਲੋਂ ਛੰਨਾਂ ਸ਼ੇਰ ਸਿੰਘ ਸਕੂਲ ਦੇ ਸਟੇਟ ਅਤੇ ਨੈਸ਼ਨਲ ਖੇਡਣ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਇਸ ਮੌਕੇ ਬੋਲਦਿਆਂ ਕੋਚ ਚਰਨਜੀਤ ਸਿੰਘ ਬਿਧੀਪੁਰ ਨੇ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਵਾਉਣਗੇ।